ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 2024 ਸੋਮਵਾਰ ਨੂੰ ਸਦਨ ਵਿੱਚ ਹੰਗਾਮੇ ਨਾਲ ਮੁੜ ਸ਼ੁਰੂ ਹੋਇਆ। ਅੱਜ ਦੇ ਇਸ ਸ਼ੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿਖੀ ਬਹਿਸ ਦੇਖਣ ਨੂੰ ਮਿਲੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿਨ ਦਾ ਸੈਸ਼ਨ ਪ੍ਰਸ਼ਨ ਕਾਲ ਸ਼ੁਰੂ ਕਰਨ ਤੋਂ ਪਹਿਲਾ ਖਜ਼ਾਨਾ ਬੈਂਚਾਂ ਦੀ ਬੇਨਤੀ ‘ਤੇ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਕਰਨ ਦੀ ਇਜਾਜ਼ਤ ਦਿੱਤੀ।
ਨਫ਼ੇ ਸਿੰਘ ਰਾਠੀ ਕਤਲ ਕਾਂਡ: ਗੋਆ ਤੋਂ ਦੋ ਸ਼ੂਟਰ ਗਿਰਫਤਾਰ
ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਭਾਸ਼ਣ ‘ਤੇ ਬੋਲਣ ਤੋਂ ਪਹਿਲਾਂ ਸਪੀਕਰ ਨੂੰ ਇੱਕ ਤਾਲਾ ਭੇਂਟ ਕਰਦਿਆਂ ਕਿਹਾ ਕਿ ਸਦਨ ਨੂੰ ਅੰਦਰੋਂ ਤਾਲਾ ਲਗਾ ਦਿੱਤਾ ਜਾਵੇ; ਤਾਂ ਜੋ ਵਿਰੋਧੀ ਧਿਰ ਨੂੰ ਸਦਨ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਕਾਂਗਰਸ ਕੋਲ ਸੱਚ ਸੁਣਨ ਦਾ ਸਬਰ ਨਹੀਂ ਹੈ। ਇਸ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਾਂਗਰਸੀ ਵਿਧਾਇਕਾਂ ਨੇ ਮਾਨ ਦੇ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ। ਇਸ ਦੌਰਾਨ CM ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿਖੀ ਬਹਿਸ ਦੇਖਣ ਨੂੰ ਮਿਲੀ।
ਵਿਸ਼ੇਸ਼ ਜਾਂਚ ਟੀਮ ਵਲੋਂ ਬਿਕਰਮ ਮਜੀਠੀਆ ਮੁੜ ਤਲਬ
ਉਥੇ ਹੀ ਦੂਜੇ ਪਾਸੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ 1 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਵਿੱਚ ਵਿਘਨ ਪਾਉਣ ਅਤੇ ਸਦਨ ਦੀ ਮਰਿਆਦਾ ਨੂੰ ਢਾਹ ਲਾਉਣ ਲਈ ਕਾਂਗਰਸੀ ਵਿਧਾਇਕਾਂ ਵਿਰੁੱਧ ਵਿਸ਼ੇਸ਼ ਅਧਿਕਾਰ ਮਤਾ ਪੇਸ਼ ਕੀਤਾ। ਇਸ ਪ੍ਰਸਤਾਵ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੂੰ ਵੀ ਆੜੇ ਹੱਥੀ ਲਿਆ ਹੈ, ਉਨ੍ਹਾਂ ਨੇ ਕਾਂਗਰਸ ਸਰਕਾਰ ਦੌਰਾਨ ਬੱਸ ਬਾਡੀ ਫੈਬਰੀਕੇਸ਼ਨ ਘੁਟਾਲੇ ਦੀ ਜਾਂਚ ਦਾ ਹਵਾਲਾ ਦਿੰਦੇ ਹੋਏ ਕਾਰਵਾਈ ਕਰਨ ਦਾ ਸੰਕੇਤ ਦਿੱਤਾ ਹੈ।
ਡਿਪਟੀ ਕਮਿਸ਼ਨਰ ਨੇੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ
CM ਮਾਨ ਨੇ ਕਿਹਾ ਕਿ ਪ੍ਰਤਾਪ ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ। ਉਨ੍ਹਾਂ ਨੇ ਪ੍ਰਤਾਪ ਬਾਜਵਾ ਨੂੰ ਮੁੱਖ ਮੰਤਰੀ ਬਣਨ ਦਾ ਅਹਿਸਾਸ ਕਰਵਾਉਣ ਲਈ ਆਪਣੇ ਨਾਲ ਬੈਠਣ ਦਾ ਸੁਝਾਅ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸੀਐਮ ਮਾਨ ਨੇ ਵਿਧਾਇਕ ਸੁਖਪਾਲ ਖਹਿਰਾ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਦੀ ਸਿਆਸੀ ਵਫ਼ਾਦਾਰੀ ‘ਤੇ ਸਵਾਲ ਚੁੱਕੇ ਹਨ। ਕਿਸੇ ਦਾ ਨਾਮ ਲਏ ਬਿਨਾਂ, ਸੀਐਮ ਮਾਨ ਨੇ ਇੱਕ ਵਾਰ ਫਿਰ ਇੱਕ ਵਿਧਾਇਕ ਦੇ ਪਰਿਵਾਰ ‘ਤੇ ਸੋਨੇ ਦੇ ਬਿਸਕੁਟ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ।
Share the post "ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਜ਼ੋਰਦਾਰ ਹੰਗਾਮਾਂ, ਵਿਰੋਧੀ ਧਿਰ ‘ਤੇ ਜੰਮ ਕੇ ਬਰਸੇ CM ਮਾਨ"