spot_img

LPU ਵਿਵਾਦ; ਪੁਲਿਸ ਵੱਲੋਂ ਵੱਡੀ ਕਾਰਵਾਈ, 3 ਨਵੀਆਂ FIR ਦਰਜ

Date:

spot_img

Phagwara News: ਦੋ ਦਿਨ ਪਹਿਲਾਂ ਦੁਆਬੇ ਦੀ ਨਾਮੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਚ ਹੋਏ ਹੰਗਾਮੇ ਦੇ ਸ਼ਾਂਤ ਹੋਣ ਤੋਂ ਬਾਅਦ ਹੁਣ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸਤੋਂ ਪਹਿਲਾਂ ਹੋਸਟਲ ਦੀ ਇੱਕ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਦੇ ਮਾਮਲੇ ਵਿਚ ਪਹਿਲਾਂ ਹੀ ਪੁਲਿਸ ਵੱਲੋਂ ਪਰਚਾ ਦਰਜ਼ ਕੀਤਾ ਗਿਆ ਸੀ। ਸਾਹਮਣੇ ਆ ਰਹੀਆਂ ਰੀਪੋਰਟਾਂ ਮੁਤਾਬਕ ਪੁਲਿਸ ਵੱਲੋਂ ਹੁਣ ਕੌਮੀ ਮਾਰਗ ‘ਤੇ ਧਰਨਾ ਲਗਾਉਣ ਅਤੇ ਆਵਾਜਾਈ ਵਿਚ ਵਿਘਨ ਪਾਉਣ, ਸਰਕਾਰੀ ਕੰਮਕਾਜ਼ ਵਿਚ ਵਿਘਨ ਪਾਉਣ ਸਮੇਤ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਤਿੰਨ ਵੱਖ ਵੱਖ ਮੁਕੱਦਮੇ ਦਰਜ਼ ਕੀਤੇ ਹਨ।

ਇਹ ਵੀ ਪੜ੍ਹੋ 👉Punjab ਦੇ ਵਿਚ ਸਕੂਲਾਂ ਦਾ ਸਮਾਂ, ਹੁਣ ਇੰਨੇਂ ਵਜੇ ਲੱਗਣਗੇ ਸਕੂਲ !

ਇਸਦੇ ਨਾਲ ਇਰਾਦਾ ਕਤਲ ਦੀ ਕੋਸ਼ਿਸ਼ ਦੀ ਧਾਰਾ ਵੀ ਲਗਾਈ ਹੈ। ਜਦਕਿ ਹਿੰਸਾਂ ਨੂੰ ਭੜਕਾਉਣ ਵਾਲੀ ਕਥਿਤ ਵਾਇਰਲ ਵੀਡੀਓ ਦੀ ਵੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਤੈਅ ਤੱਕ ਜਾਇਆ ਜਾਵੇਗਾ। ਦਸਣਾ ਬਣਦਾ ਹੈ ਕਿ 27 ਸਤੰਬਰ ਦੀ ਅੱਧੀ ਰਾਤ ਨੂੰ ਅਚਾਨਕ ਇੱਕ ਵੀਡੀਓ ਵਾਈਰਲ ਹੁੰਦੀ ਹੈ, ਜਿਸਦੇ ਵਿਚ ਦੋਸ਼ ਲਗਾਇਆ ਜਾਂਦਾ ਹੈ ਕਿ ਹੋਸਟਲ ਦੀ ਇੱਕ ਲੜਕੀ ਨਾਲ ਬਲਾਤਕਾਰ ਹੋਇਆ ਤੇ ਉਸਨੂੰ ਘਰ ਜਾ ਕੇ ਆਤਮਹੱਤਿਆ ਕਰ ਲਈ।

ਇਹ ਵੀ ਪੜ੍ਹੋ 👉ਅਕਾਲੀ ਦਲ ਵਿਚੋਂ ਬਰਖਾਸਤ ਰੂਪ ਕੌਰ ਸੰਧੂ ਨੂੰ ਧਮਕੀਆਂ ਮਿਲਣ ਤੋਂ ਬਾਅਦ ਮਿਲੀ ਪੁਲਿਸ ਸੁਰੱਖਿਆ

ਇਸਤੋਂ ਬਾਅਦ ਵਿਦਿਆਰਥੀ ਯੂਨੀਵਰਸਿਟੀ ਕੈਂਪਸ ਵਿਚ ਇਕੱਠੇ ਹੁੰਦੇ ਹਨ ਤੇ ਰੋਸ਼ ਪ੍ਰਦਰਸ਼ਨ ਕਰਦੇ ਹਨ। ਬਾਅਦ ਵਿਚ ਇਹ ਪ੍ਰਦਰਸ਼ਨ ਹਿੰਸਕ ਹੋ ਜਾਂਦਾ ਹੈ ਤੇ ਵਿਦਿਆਰਥੀਆਂ ਵੱਲੋਂ ਲੁਧਿਆਣਾ-ਦਿੱਲੀ ਕੌਮੀ ਮਾਰਗ ‘ਤੇ ਜਾਮ ਲਗਾ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਕੈਂਪਸ ਅੰਦਰ ਭੰਨਤੋੜ ਤੇ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸਨੂੰ ਰੋਕਣ ਲਈ ਪੁਲਿਸ ਵੱਲੋਂ ਲਾਠੀਚਾਰਜ਼ ਵੀ ਕਰਨਾ ਪੈਂਦਾ ਹੈ। ਯੂਨੀਵਰਸਿਟੀ ਪ੍ਰਬੰਧਕਾਂ ਨੇ ਮਾਹੌਲ ਨੁੰ ਦੇਖਦਿਆਂ ਕੈਂਪਸ ਅੰਦਰ 10 ਦਿਨਾਂ ਦੀ ਛੁੱਟੀ ਕੀਤੀ ਹੋਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Punjab ਦੇ ਵਿਚ ਸਕੂਲਾਂ ਦਾ ਸਮਾਂ, ਹੁਣ ਇੰਨੇਂ ਵਜੇ ਲੱਗਣਗੇ ਸਕੂਲ !

Punjab News : Punjab ਦੇ ਵਿਚ ਮੌਸਮ 'ਚ ਆਈ...

Bathinda ਸ਼ਹਿਰ ਵਿੱਚ ਕਰੀਬ 20 ਹਜ਼ਾਰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਸ਼ੁਰੂ

👉ਨਾਮ, ਪਤਾ ਅਤੇ ਮੋਬਾਈਲ ਨੰਬਰ ਵਿੱਚ ਕਿਸੇ ਵੀ ਤਰ੍ਹਾਂ...