ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ: ਡੀਜੀਪੀ ਗੌਰਵ ਯਾਦਵ
Jalandhar News: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ ਲਈ ਨੇ ਅੱਜ ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਖੁਦ ਵਾਰਦਾਤ ਵਾਲੀ ਥਾਂ ’ਤੇ ਜਾ ਕੇ ਮੌਕੇ ਦਾ ਜਾਇਜ਼ਾ ਵੀ ਲਿਆ।ਵਾਰਦਾਤ ਵਾਲੀ ਥਾਂ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਉਨ੍ਹਾਂ ਕਿਹਾ ‘‘ਮੁੱਖ ਮੰਤਰੀ ਸਾਹਿਬ ਨਿੱਜੀ ਤੌਰ ’ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਘਟਨਾਕ੍ਰਮ ਬਾਰੇ ਅਪਡੇਟ ਦਿੱਤੇ ਜਾ ਰਹੇ ਹਨ’’।ਜਾਣਕਾਰੀ ਅਨੁਸਾਰ, ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਸਵੇਰੇ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ (ਲੱਕੀ) ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਪੀੜਤ ਨੇ ਬਾਅਦ ਵਿੱਚ ਦਮ ਤੋੜ ਦਿੱਤਾ ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਅਸੀਂ ਹੁਣ ਤੱਕ ਹੋਈ ਤਫ਼ਤੀਸ਼ ਦੀ ਸਮੀਖਿਆ ਕੀਤੀ ਹੈ ਅਤੇ ਸ਼ੱਕੀਆਂ ਦੀਆ ਸਾਰੀਆਂ ਅਲਗਲੀਆਂ-ਪਿਛਲੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।’’

ਇਹ ਵੀ ਪੜ੍ਹੋ Mohali Police ਵੱਲੋਂ ਪੰਜਾਬ ਨੈਸ਼ਨਲ ਬੈਂਕ ਡਕੈਤੀ ਮਾਮਲੇ ਵਿੱਚ ਭਗੌੜਾ ਦੋਸ਼ੀ ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਜਾਂਚ ਨੂੰ ਅੱਗੇ ਵਧਾਉਣ ਲਈ ਮੋਬਾਈਲ ਟਾਵਰ ਡੰਪਸ ਤੋਂ ਜਾਣਕਾਰੀ ਵੀ ਜੁਟਾਈ ਹੈ। ਡੀਜੀਪੀ ਨੇ ਅੱਗੇ ਕਿਹਾ, ‘‘ਅਪਰਾਧ ਦੀ ਗੁੱਥੀ ਸੁਲਝਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’ਮੌਜੂਦਾ ਸਥਿਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਸੀ.ਪੀ. ਧਨਪ੍ਰੀਤ ਕੌਰ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਦੋਵੇਂ ਦੋਸ਼ੀ ਜਿਨ੍ਹਾਂ ਨੇ ਕਾਲੀਆਂ ਹੁੱਡੀਆਂ ਪਾਈਆਂ ਸਨ, ਆਪਣੇ ਐਕਟਿਵਾ ਸਕੂਟਰ ’ਤੇ ਮੌਕੇ ਤੋਂ ਫ਼ਰਾਰ ਹੋ ਗਏ । ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧ ਵਿੱਚ, ਐਫਆਈਆਰ ਨੰਬਰ 25 ਮਿਤੀ 6/2/2026 ਨੂੰ ਬੀਐਨਐਸ ਦੀ ਧਾਰਾ 103(1), 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ -6 ਵਿਖੇ ਕੇਸ ਦਰਜ ਕੀਤਾ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...