Tuesday, February 3, 2026

ਲੁਧਿਆਣਾ ਉਪ ਚੋਣਾਂ; ਆਸ਼ੂ ਦੇ ਪੋਸਟਰਾਂ ‘ਚ ਵੜਿੰਗ ਤੇ ਬਾਜਵਾ ਗ਼ਾਇਬ, ਵਿਰੋਧੀਆਂ ਨੇ ਕਸੇ ਤੰਜ਼

Date:

spot_img

Ludhiana News:ਆਗਾਮੀ 19 ਜੂਨ ਨੂੰ ਹੋਣ ਜਾ ਰਹੀ ਲੁਧਿਆਣਾ ਉਪ ਚੋਣ ਤੋਂ ਪਹਿਲਾਂ ਕਾਂਗਰਸ ਵਿੱਚ ਧੜੇਬੰਦੀ ਦੀਆਂ ਖਬਰਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਪਿਛਲੇ ਦਿਨੀਂ ਜਿੱਥੇ ਕਾਂਗਰਸ ਦੇ ਸੀਨੀਅਰ ਆਗੂ ਸਿਮਨਜੀਤ ਸਿੰਘ ਬੈਂਸ ਦੇ ਵਿਰੋਧੀ ਕਮਲਜੀਤ ਸਿੰਘ ਕੜਵਲ ਨੂੰ ਪਾਰਟੀ ਵਿੱਚ ਸ਼ਮੂਲੀਅਤ ਕਰਨ ਨੂੰ ਲੈ ਕੇ ਕਾਫੀ ਹੰਗਾਮਾ ਮਚਿਆ ਸੀ, ਉੱਥੇ ਹੁਣ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵੱਲੋਂ ਆਪਣੇ ਚੋਣ ਪੋਸਟਰਾਂ ਵਿੱਚ ਕਥਿਤ ਤੌਰ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀਆਂ ਫੋਟੋਆਂ ਨਾ ਲਗਾਉਣ ਦਾ ਮਾਮਲਾ ਭਖਿਆ ਹੋਇਆ ਹੈ।

ਇਹ ਵੀ ਪੜ੍ਹੋ  ਪੰਜਾਬ ’ਚ ਵਾਪਰੇ ਇੱਕ ਭਿਆਨਕ ਸ.ੜਕ ਹਾ+ਦਸੇ ਵਿਚ 6 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌ+ਤ

ਇਸ ਮਾਮਲੇ ਦੇ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਕਾਂਗਰਸ ਉੱਪਰ ਤੰਜ਼ ਕਸੇ ਜਾ ਰਹੇ ਹਨ। ਬੀਤੇ ਕੱਲ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੀ ਫੇਸਬੁੱਕ ਪੋਸਟ ‘ਤੇ ਲਿਖਿਆ ਹੈ ਕਿ ਆਸ਼ੂ ਦੇ ਪੋਸਟਰਾਂ ਤੋਂ ਵੜਿੰਗ ਤੇ ਬਾਜਵਾ ਦੀਆਂ ਫੋਟੋਆਂ ਗਾਇਬ। ਆਪ ਨੇ ਅੱਗੇ ਸਿਆਸੀ ਵਿਅੰਗ ਕਸਦਿਆਂ ਲਿਖਿਆ ਹੈ ਕਿ ਜਿਹੜੀ ਪਾਰਟੀ ਦੇ ਲੀਡਰਾਂ ਦੀ ਆਪਸ ‘ਚ ਨਹੀਂ ਬਣਦੀ, ਉਹ ਲੋਕਾਂ ਨਾਲ ਕਿੱਥੋਂ ਬਣਾ ਕੇ ਰੱਖਣਗੇ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰਤਪਾਲ ਸਿੰਘ ਬਲੀਆਵਾਲੇ ਨੇ ਵੀ ਇਸ ਮਾਮਲੇ ਉੱਪਰ ਸਿਆਸੀ ਟਿੱਪਣੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ  ਕੁਲਫ਼ੀ ਖਾਣ ਦੇ ਸ਼ੌਕੀਨ ਹੋਣ ਸਾਵਧਾਨ; ਲੁਧਿਆਣਾ ’ਚ ਆਈਸ ਕਰੀਮ ਵਿਚੋਂ ਨਿਕਲੀ ‘ਕਿਰਲੀ’

ਗੌਰਤਲਬ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਦੂਰੀਆਂ ਦੇਖਣ ਨੂੰ ਮਿਲ ਰਹੀਆਂ ਹਨ। ਜਿਸ ਦੇ ਚੱਲਦੇ ਹੁਣ ਉਹਨਾਂ ਦੀ ਚੋਣ ਕਮਾਂਡ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਪਿਛਲੇ ਦਿਨੀ ਵੜਿੰਗ ਵਿਰੁੱਧ ਟਿੱਪਣੀਆਂ ਕਰਨ ਵਾਲੇ ਰਾਣਾ ਗੁਰਜੀਤ ਸਿੰਘ ਆਦਿ ਆਗੂਆਂ ਵੱਲੋਂ ਸੰਭਾਲੀ ਜਾ ਰਹੀ ਹੈ। ਜਦੋਂ ਕਿ ਪ੍ਰਤਾਪ ਸਿੰਘ ਬਾਜਵਾ ਇੰਨੀਂ ਦਿਨੀਂ ਵਿਦੇਸ਼ ਯਾਤਰਾ ‘ਤੇ ਗਏ ਹੋਏ ਹਨ। ਜਦਕਿ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਲਗਾਤਾਰ ਚੋਣ ਪ੍ਰਚਾਰ ਤੋਂ ਦੂਰੀ ਬਣਾਈ ਬੈਠੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...