Ludhiana News : ਲਾਡੋਵਾਲ ਟੋਲ ‘ਤੇ ਵੱਡਾ ਪ੍ਰਦਰਸ਼ਨ,ਕਿਸਾਨਾਂ ਨੇ ਦਿੱਤੀ ਵੱਡੀ ਚਿਤਾਵਨੀ

Date:

spot_img

Ludhiana News: ਭਾਰਤਮਾਲਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਹੇਠ ਐਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦਾ ਮੁਆਵਜ਼ਾ ਨਾ ਮਿਲਣ ਕਾਰਨ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਯੂਨੀਅਨ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਨੇ ਦੱਸਿਆ ਕਿ ਭਾਰਤਮਾਲਾ ਪ੍ਰਾਜੈਕਟ ਲਈ ਕਈ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਸਰਕਾਰ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਗਈਆਂ, ਪਰ ਬਦਲੇ ਵਿੱਚ ਉਨ੍ਹਾਂ ਨੂੰ ਅਜੇ ਤੱਕ ਬਣਦਾ ਮੁਆਵਜ਼ਾ ਨਹੀਂ ਮਿਲਿਆ।

ਇਹ ਵੀ ਪੜ੍ਹੋ 👉International News :ਦੁਨੀਆਂ ਮੁੜ੍ਹ ਜਾ ਸਕਦੀ ਹੈ ਲਾਕਡਾਊਨ ਵੱਲ, WHO ਦਾ ਗਲੋਬਲ ਅਲਰਟ ਜਾਰੀ!

ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ, ਪਰ ਹਰ ਵਾਰ ਉਨ੍ਹਾਂ ਨੂੰ ਸਿਰਫ਼ ਭਰੋਸੇ ਹੀ ਦਿੱਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹਰ ਪ੍ਰਭਾਵਿਤ ਕਿਸਾਨ ਨੂੰ ਉਸ ਦਾ ਹੱਕ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਦੌਰਾਨ ਟੋਲ ਪਲਾਜ਼ਾ ‘ਤੇ ਵਾਹਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਰਹੀ ਅਤੇ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਤੈਨਾਤ ਕੀਤਾ ਗਿਆ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਇਹ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ ਅਤੇ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।

ਇਹ ਵੀ ਪੜ੍ਹੋ 👉Hoshiarpur News : ਪੰਜਾਬ ਪੁਲਿਸ ਨੇ ਕੀਤਾ ਲਾਈਵ ਐਨਕਾਊਂਟਰ

ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਐੱਸ.ਡੀ.ਐੱਮ. ਵੈਸਟ ਕੁਲਦੀਪ ਬਾਵਾ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਧਿਆਨ ਨਾਲ ਸੁਣੀਆਂ। ਐੱਸ.ਡੀ.ਐੱਮ. ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਸਬੰਧਿਤ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ। ਪ੍ਰਸ਼ਾਸਨ ਵੱਲੋਂ ਦਿੱਤੇ ਗਏ ਇਸ ਭਰੋਸੇ ਤੋਂ ਬਾਅਦ ਕਿਸਾਨ ਯੂਨੀਅਨ ਨੇ ਫਿਲਹਾਲ ਆਪਣਾ ਧਰਨਾ ਸਮਾਪਤ ਕਰ ਦਿੱਤਾ, ਪਰ ਨਾਲ ਹੀ ਇਹ ਵੀ ਸਾਫ਼ ਕਰ ਦਿੱਤਾ ਕਿ ਜੇਕਰ ਵਾਅਦਾ ਪੂਰਾ ਨਾ ਹੋਇਆ ਤਾਂ ਸੰਘਰਸ਼ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana Police ਦੇ ਸਖ਼ਤ ਰੁੱਖ ਤੋਂ ਬਾਅਦ ਖਨੌਰੀ ਬਾਰਡਰ ‘ਤੇ ਕਿਸਾਨ ਡਟੇ

Khanauri Border news; Haryana Police ਵੱਲੋਂ ਦਿਖਾਈ ਜਾ ਰਹੀ...

Bathinda Police ਨੂੰ ਮਿਲੇ 3 ਨਵੇਂ SP; ਆਸਵੰਤ ਧਾਲੀਵਾਲ ਹੋਣਗੇ ਨਵੇਂ SP (City)

Bathinda News: Bathinda Police; ਪੰਜਾਬ ਸਰਕਾਰ ਵੱਲੋਂ ਬੀਤੀ ਦੇਰ...

“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

👉ਤੀਜ ਦੇ ਰੰਗ ਵਿੱਚ ਗੂੰਜੀ ਅਮਰਗੜ੍ਹ ਦੀਆਂ ਔਰਤਾਂ ਦੀ...