Ludhiana News: ਛੇ ਦਿਨ ਪਹਿਲਾਂ ਅਗਵਾ ਕੀਤੀ ਪੰਜਾਬੀ ਗਾਇਕਾ ਦੀ ਨਹਿਰ ਵਿਚੋਂ ਲਾਸ਼ ਬਰਾਮਦ

Date:

spot_img

Ludhiana News: ਲੁਧਿਆਣਾ ਤੋਂ ਛੇ ਦਿਨ ਪਹਿਲਾਂ ਅਗਵਾ ਕੀਤੀ ਗਈ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ ਹੋਣ ਦਾ ਮਾਮਲਾ ਹੁਣ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ। ਇਸ ਘਟਨਾ ਨੇ ਸੰਗੀਤ ਜਗਤ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਜਾਣਕਾਰੀ ਮੁਤਾਬਕ, ਇੰਦਰ ਕੌਰ ਨੂੰ ਕੁਝ ਦਿਨ ਪਹਿਲਾਂ ਲੁਧਿਆਣਾ ਤੋਂ ਰਹੱਸਮਈ ਹਾਲਾਤਾਂ ਵਿੱਚ ਅਗਵਾ ਕਰ ਲਿਆ ਗਿਆ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਜੋਤ ਇੰਦਰ ਸਿੰਘ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਮੋਗਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਤੇ ਉਸਦੇ ਸਾਥੀ ਕਰਮਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ ਪਿਛਲੇ ਛੇ ਦਿਨਾਂ ਤੋਂ ਪੁਲਿਸ ਲਗਾਤਾਰ ਦੋਸ਼ੀਆਂ ਦੀ ਭਾਲ ਕਰ ਰਹੀ ਸੀ ਪਰ ਕੋਈ ਵੱਡਾ ਸੁਰਾਗ ਹੱਥ ਨਹੀਂ ਲੱਗ ਰਿਹਾ ਸੀ। ਇਸ ਦੌਰਾਨ ਅੱਜ ਉਸ ਵੇਲੇ ਮਾਮਲੇ ਨੇ ਨਵਾਂ ਮੋੜ ਲਿਆ ਜਦੋਂ ਇੰਦਰ ਕੌਰ ਦੀ ਲਾਸ਼ ਨੀਲੋ ਨਹਿਰ ਵਿੱਚੋਂ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ 👉Bathinda News: ਨਾਮਜ਼ਦਗੀ ਪੱਤਰ ਰੱਦ ਕਰਨ ਦੇ ਖ਼ਿਲਾਫ਼ ਅਕਾਲੀ ਦਲ ਦਾ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਨੇ ਪਹਿਲਾਂ ਇੰਦਰ ਕੌਰ ਦਾ ਕਤਲ ਕੀਤਾ ਅਤੇ ਬਾਅਦ ਵਿੱਚ ਸਬੂਤ ਮਿਟਾਉਣ ਦੀ ਨੀਅਤ ਨਾਲ ਉਸਦੀ ਲਾਸ਼ ਨਹਿਰ ਵਿੱਚ ਸੁੱਟ ਦਿੱਤੀ। ਡੀਸੀਪੀ ਜਸਕਰਨਜੀਤ ਸਿੰਘ ਤੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ। ਇਸ ਘਟਨਾ ਤੋਂ ਬਾਅਦ ਇੰਦਰ ਕੌਰ ਦੇ ਪਰਿਵਾਰ ਵਿੱਚ ਗਮ ਦਾ ਮਾਹੌਲ ਹੈ, ਜਦਕਿ ਇਲਾਕੇ ਦੇ ਲੋਕਾਂ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਜਾਂਚ ਨੂੰ ਅੱਗੇ ਵਧਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਕਤਲ ਦੇ ਪਿੱਛੇ ਦੀ ਅਸਲੀ ਵਜ੍ਹਾ ਕੀ ਸੀ ਅਤੇ ਦੋਸ਼ੀ ਕਦੋਂ ਤੱਕ ਕਾਨੂੰਨ ਦੀ ਗ੍ਰਿਫ਼ਤ ਵਿੱਚ ਆਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...