Wednesday, May 20, 2026
spot_img
spot_img
spot_img

Ludhiana News: Vigilance ਵੱਲੋਂ PSPCL ਦੇ ਸਾਬਕਾ CMD ਸਮੇਤ ਐਕਸੀਅਨ ਤੇ ਨਾਮੀਂ ਬਿਲਡਰ ਗ੍ਰਿਫਤਾਰ

Date:

spot_img

Ludhiana News: ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ.(PSPCL) ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ (CMD) ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ।

ਇਹ ਵੀ ਪੜ੍ਹੋ 👉Chandigarh News : ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਹੋਏ ਸ਼ਾਮਿਲ

ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ ਨੂੰ ਕਲੋਨਾਈਜ਼ਰ ਦੀਆਂ ਸਾਰੀਆਂ ਕਲੋਨੀਆਂ ਦੀ ਐਨਓਸੀ ਦੀ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ ਹੁੰਦੇ ਅਤੇ ਕਿਉਂਕਿ ਕਲੋਨੀਆਂ ਆਪਸ ਵਿੱਚ ਜੁੜੀਆਂ ਹੁੰਦੀਆਂ ਹਨ ਅਤੇ ਨਾਲ-ਨਾਲ ਸਥਿਤ ਹੁੰਦੀਆਂ ਹਨ, ਇਸ ਲਈ ਬਿਜਲੀ ਦੇ ਸਾਰੇ ਲੋਡ ਦਾ ਹਿਸਾਬ ਇਕੱਠੇ ਲਗਾਇਆ ਜਾਂਦਾ, ਤਾਂ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਦੀ ਸਾਰੀ ਲਾਗਤ ਕਲੋਨਾਈਜ਼ਰ ਵੱਲੋਂ ਸਹਿਣ ਕੀਤੀ ਜਾਂਦੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਚਲਦਿਆਂ ਬਿਜਲੀ ਮੰਤਰਾਲੇ ਵੱਲੋਂ ਸਬਸਟੇਸ਼ਨ ਲਗਾਉਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਤੱਕ ਜਾਣ ਲਈ ਕੋਈ ਪੱਕੀ ਸੜਕ ਨਾ ਹੋਣ ਅਤੇ ਇਸ ਦੇ ਪੱਖੋਵਾਲ ਲਿੰਕ ਰੋਡ ਤੋਂ ਲਗਭਗ 3 ਕਿਲੋਮੀਟਰ ਦੂਰ ਖੇਤਾਂ ਵਿੱਚ ਸਥਿਤ ਹੋਣ ਬਾਰੇ ਵੀ ਕੋਈ ਵੀ ਜ਼ਿਕਰ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਚੀਫ ਮੈਨੇਜਿੰਗ ਡਾਇਰੈਕਟਰ ਵੱਲੋਂ ਪ੍ਰਸਤਾਵ ਵਿੱਚ ਜਾਂ ਬਾਅਦ ਵਿੱਚ ਕਿਸੇ ਵੀ ਦਫ਼ਤਰ ਵਿੱਚ ਨਹੀਂ ਕੀਤਾ ਗਿਆ ਸੀ। ਇਸ ਲਈ ਹੁਣ ਵੀ ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਅਣਵਿਕਸਿਤ ਕਲੋਨੀਆਂ ਅਤੇ ਖੇਤਾਂ ਵਿੱਚ ਸਥਿਤ ਹੈ।

ਇਹ ਵੀ ਪੜ੍ਹੋ 👉Kurali News : ਦਾਦਾ ਦਾਦੀ ਸਾਹਮਣੇ ਬਦਮਾਸ਼ ਘਰ ਅੱਗੋਂ ਚੁੱਕ ਲੈ ਗਏ 3 ਸਾਲਾ ਬੱਚਾ, ਵੀਡੀਓ ਵਾਇਰਲ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬਸਟੇਸ਼ਨ ਤੱਕ ਪਹੁੰਚਣ ਲਈ ਕੋਈ ਪੱਕੀ ਸੜਕ ਨਹੀਂ ਹੈ। ਤਤਕਾਲੀ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਫੀਲਡ ਵਿੱਚ ਤਾਇਨਾਤ ਤਤਕਾਲੀ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ 66 ਕੇਵੀਐਚ ਸਬਸਟੇਸ਼ਨ ਬਸੰਤ ਐਵੇਨਿਊ ਸਥਾਪਤ ਕਰਨ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਤਤਕਾਲੀ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ਵਿੱਚ ਉਕਤ ਸਬਸਟੇਸ਼ਨ ਦੀ ਸਥਾਪਨਾ ਸਬੰਧੀ ਕਮੀਆਂ ਅਤੇ ਟਿੱਪਣੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਜਿਸ ਕਾਰਨ ਬਸੰਤ ਐਵੇਨਿਊ ਕਲੋਨੀ ਨੂੰ ਸਿੱਧਾ ਲਾਭ ਹੋਇਆ। ਮੁਲਜ਼ਮ ਕੇ.ਡੀ. ਚੌਧਰੀ, ਸੰਜੀਵ ਪ੍ਰਭਾਕਰ ਅਤੇ ਅਮਿਤ ਗਰਗ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਪੀ.ਏ.ਯੂ. ਦੇ ਸੱਭਿਆਚਾਰਕ ਅਜਾਇਬ ਘਰ ਦਾ ਦੌਰਾ ਕੀਤਾ

👉ਖੇਤੀ ਖੋਜ ਦੇ ਨਾਲ ਸੱਭਿਆਚਾਰ ਦੀ ਸਾਂਭ-ਸੰਭਾਲ ਪੀ.ਏ.ਯੂ. ਦਾ...

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

👉ਮੁੱਢਲੀ ਜਾਂਚ ਦੌਰਾਨ ਸੰਗਠਿਤ ਡਰੱਗ ਸਪਲਾਈ ਚੇਨ ਦੀ ਸ਼ਮੂਲੀਅਤ...

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

* ਉਡਾਣਾਂ ਸ਼਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ‘ਆਪ’...

Chandigarh News: ਖਾਦ ਸਬਸਿਡੀ ‘ਤੇ ਆਪਣੀ ਹੀ ਵਾਹਵਾਹੀ ਕਰਨ ਵਾਲੇ ਜਾਖੜ ਤੇ ਵੜਿੰਗ ਨੇ ਕੱਸਿਆ ਤੰਜ

ਕਿਹਾ: ਮੋਦੀ ਕਿਸਾਨਾਂ ਨੂੰ ਖਾਦ ਸਬਸਿਡੀ ਦੇਣ ਵਾਲੇ ਪਹਿਲੇ...