👉ਭਾਜਪਾ ਵੀ ਬਾਦਲਾਂ ਦੇ ਗੜ੍ਹ ‘ਚ ਦਿਖਾਏਗੀ ਤਾਕਤ, ਆਪ ਵੱਲੋਂ ਵੀ ਤਿਆਰੀਆਂ, ਬਾਦਲ ਦਲ ਵੀ ਜੁਟਿਆ
Sri Mukatsar News: Maghi Conference; ਸ਼੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ‘ਤੇ ਇਸ ਵਾਰ ਠੰਢ ਦੇ ਮੌਸਮ ਵਿਚ ਹੋਣ ਵਾਲੀਆਂ ਸਿਆਸੀ ਰੈਲੀਆਂ ਪੰਜਾਬ ਦੀ ਰਾਜਨੀਤੀ ਵਿਚ ਗਰਮਾਹਟ ਲਿਆਉਣਗੀਆਂ। ਦੱਖਣੀ ਮਾਲਵਾ ਦੇ ਲੋਕਾਂ ਤੱਕ ਆਪਣੀ ਗੱਲ ਪਹੁੰਚਾਉਣ ਦੇ ਲਈ ਸਿਆਸੀ ਧਿਰਾਂ ਲਈ ਮਾਘੀ ਮੇਲਾ ਕਾਫ਼ੀ ਵਧੀਆਂ ਮੌਕਾ ਹੈ। ਸਾਲ 2027 ਦੇ ਸ਼ੁਰੂ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਸਿਆਸੀ ਕਾਨਫਰੰਸਾਂ ਕਾਫ਼ੀ ਮਹੱਤਵ ਰੱਖਦੀਆਂ ਹਨ। ਅਗਲੀ ਕਾਨਫਰੰਸ ਤੋਂ ਪਹਿਲਾਂ ਪੰਜਾਬ ਵਿਚ ਚੋਣ ਜਾਬਤਾ ਲੱਗ ਜਾਵੇਗਾ। ਸੂਚਨਾ ਮੁਤਾਬਕ ਕਾਂਗਰਸ ਨੂੰ ਛੱਡ ਕੇ ਇੱਥੇ ਲਗਭਗ ਸਾਰੀਆਂ ਹੀ ਪਾਰਟੀਆਂ ਵੱਲੋਂ ਇਹ ਸਿਆਸੀ ਕਾਨਫਰੰਸਾਂ ਕੀਤੀਆਂ ਜਾਣੀਆਂ ਹਨ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਮੇਤ ਬਾਕੀ ਪਾਰਟੀਆਂ ਵੱਲੋਂ ਰੈਲੀਆਂ ਲਈ ਥਾਵਾਂ ਦੀ ਚੋਣ ਕਰਨ ਦੇ ਨਾਲ ਤਿਆਰੀਆਂ ਵਿੱਢ ਦਿੱਤੀਆਂ ਹਨ। ਦੂਜੀਆਂ ਪਾਰਟੀਆਂ ਦੇ ਮੁਕਾਬਲੇ ਦੱਖ ਪੰਜ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਵਾਲੀ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਇਸ ਵਾਰ ਬਾਦਲਾਂ ਦੇ ਗੜ੍ਹ ‘ਚ ਆਪਣੀ ਤਾਕਤ ਦਿਖਾਉਣ ਲਈ ਜੋਰ-ਅਜਮਾਈਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ ਨਗਰ ਨਿਗਮ ਚੋਣਾਂ; ਭਾਜਪਾ ਨੇ ਇੰਚਾਰਜ਼ ਤੇ ਸਹਿ-ਇੰਚਾਰਜ਼ ਲਗਾਏ
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ ਸਿਆਸੀ ਗੜ੍ਹ ਹੋਣ ਕਾਰਨ ਪਹਿਲਾਂ ਹੀ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪੂਰਾ ਜੋਰ ਲਗਾਇਆ ਜਾ ਰਿਹਾ। ਉਧਰ, ਆਮ ਆਦਮੀ ਪਾਰਟੀ ਵੀ ਇਸ ਵਾਰ ਇੱਥੈ ਕਾਨਫਰੰਸ ਕਰਨ ਜਾ ਰਹੀ ਹੈ। ਸੂਚਨਾ ਮੁਤਾਬਕ ਇਸ ਕਾਨਫਰੰਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਸਮੇਤ ਮਨੀਸ਼ ਸਿਸੋਦੀਆ ਆਦਿ ਪੁੱਜਣ ਦੀ ਉਮੀਦ ਹੈ।ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਸ ਰੈਲੀ ਦੀ ਪੁਸ਼ਟੀ ਕਰਦਿਆਂ ਦਸਿਆ ਕਿ, ‘‘ਉਦੇਕਰਨ ਰੋਡ ‘ਤੇ ਪੈਂਦੇ ਗੇਟ ਕੋਲ ਸਿਆਸੀ ਕਾਨਫਰੰਸ ਦੇ ਲਈ ਜਗ੍ਹਾਂ ਫ਼ਾਈਨਲ ਕੀਤੀ ਗਈ ਹੈ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।” ਉਧਰ, ਭਾਜਪਾ ਆਗੂਆਂ ਨੇ ਵੀ ਦਸਿਆ ਕਿ ਇਸ ਕਾਨਫਰੰਸ ਨੁੰ ਸਫ਼ਲ ਬਣਾਉਣ ਲਈ ਸੱਤ ਜ਼ਿਲ੍ਹਿਆਂ ਸ਼੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਾਜਲਿਕਾ, ਫ਼ਿਰੋਜਪੁਰ, ਮੋਗਾ, ਬਠਿੰਡਾ ਤੇ ਮਾਨਸਾ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਇਹ ਵੀ ਪੜ੍ਹੋ Raja Warring ਦੀ Sukhbir Badal ਨੂੰ ਸਿਰਫ਼ ਗਿੱਦੜਬਾਹਾ ਤੋਂ ਹੀ ਚੋਣ ਲੜਨ ਦੀ ਚੁਣੌਤੀ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲੜਣ ਤੋਂ ਬਾਅਦ ਉਤਸ਼ਾਹਤ ਵਿਚ ਦਿਖਾਈ ਦੇ ਰਹੀ ਪਾਰਟੀ 27 ਦੀਆਂ ਚੋਣਾਂ ਤੋਂ ਪਹਿਲਾਂ ਇਸ ਕਾਨਫਰੰਸ ਰਾਹੀਂ ਦੱਖਣੀ ਮਾਲਵਾ ਵਿਚ ਆਪਣਾ ਪ੍ਰਭਾਵ ਜਮਾਉਣ ਦੀ ਕੋਸ਼ਿਸ ਕਰ ਰਹੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਕੱਲੇ ਕੱਲੇ ਹਲਕੇ ਵਿਚ ਪਹੁੰਚ ਕਰ ਰਹੇ ਹਨ। ਦੱਖਣੀ ਮਾਲਵਾ ‘ਚ ਸੰਮਤੀ ਚੋਣਾਂ ਵਿਚ ਮਿਲੀ ਵੱਡੀ ਸਫ਼ਲਤਾ ਕਾਰਨ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਵੱਡਾ ਜੋਸ਼ ਦੇਖਣ ਨੂੰ ਮਿਲ ਰਿਹਾ, ਜਿਸਦੇ ਸਹਾਰੇ ਅਕਾਲੀ ਦਲ ਵੱਡਾ ਇਕੱਠ ਕਰਕੇ ਆਪਣੀ ਸਿਆਸੀ ਧਾਕ ਨੂੰ ਮੁੜ ਜਮਾਉਣ ਦੀ ਕੋਸ਼ਿਸ ਕਰ ਰਿਹਾ। ਇਸਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਮਲੋਟ ਰੋਡ ‘ਤੇ ਕਾਨਫਰੰਸ ਕੀਤੀ ਜਾ ਰਹੀ ਹੈ। ਪਾਰਟੀ ਆਗੂ ਤੇ ਖਡੂਰ ਸਾਹਿਬ ਤੋਂ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਵਿਚ ਹੋਣ ਕਾਰਨ ਸਾਰਾ ਦਾਰੋਮਦਾਰ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਤੇ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਦੇ ਉੱਪਰ ਟਿਕਿਆ ਹੋਇਆ।
ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ- ਸ਼੍ਰੋਮਣੀ ਕਮੇਟੀ ਅਧਿਕਾਰੀ
ਪਾਰਟੀ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਦਾਅਵਾ ਕੀਤਾ ਕਿ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਜੰਗੀ ਪੱਧਰ ‘ਤੇ ਤਿਆਰੀਆਂ ਚੱਲ ਰਹੀਆਂ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਾਰ ਦੀ ਤਰ੍ਹਾਂ ਕਾਨਫਰੰਸ ਕੀਤੀ ਜਾ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਇਸ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਮਾਲਵਾ ਪੱਟੀ ਦੇ ਆਗੂ ਤੇ ਵਰਕਰ ਜੁਟੇ ਹੋਏ ਹਨ। ਉਧਰ, ਅਕਾਲੀ ਦਲ ਪੁਨਰ ਸੁਰਜੀਤੀ ਦੇ ਵੱਲੋਂ ਆਪਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਪਣੇ ਇਲਾਕੇ ਵਿਚ ਇਹ ਸਿਆਸੀ ਕਾਨਫਰੰਸ ਕਰਨ ਬਾਰੇ ਹਾਲੇ ਅਨਿਸਚਿਤਾ ਬਣੀ ਹੋਈ ਹੈ। ਪਾਰਟੀ ਦੇ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਇਸਦੇ ਬਾਰੇ ਵਿਚਾਰਾਂ ਚੱਲ ਰਹੀਆਂ ਹਨ ਤੇ ਜਲਦੀ ਹੀ ਫ਼ਾਈਨਲ ਕਰ ਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













