spot_img

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

Date:

spot_img
ਇੱਛੁਕ ਉਮੀਦਵਾਰ 25 ਦਸੰਬਰ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ 
ਚੰਡੀਗੜ੍ਹ, 30 ਨਵੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇੱਛੁਕ ਉਮੀਦਵਾਰ 25 ਦਸੰਬਰ, 2023 ਤੱਕ ਆਨਲਾਈਨ ਪੋਰਟਲ http://recruitment-portal.in ‘ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੋਰਸ ਰਾਹੀਂ ਸੂਬੇ ਦੀਆਂ ਮਹਿਲਾਵਾਂ ਦੇ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਭਰਤੀ ਹੋਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾ ਰਹੀ ਹੈ।
ਐਨ.ਡੀ.ਏ. ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਲਈ ਪੰਜਾਬ ਦੀਆਂ ਰਹਿਣ ਵਾਲੀਆਂ ਲੜਕੀਆਂ, ਜੋ 2024 ਵਿਚ ਆਪਣੀ 10ਵੀਂ ਦੀ ਪ੍ਰੀਖਿਆ ਪਾਸ ਕਰਨਗੀਆਂ ਅਤੇ 11ਵੀਂ ਜਮਾਤ ਵਿਚ ਪੜ੍ਹ ਰਹੀਆਂ ਲੜਕੀਆਂ ਵੀ ਇਸ ਸ਼ਰਤ ਨਾਲ ਅਪਲਾਈ ਕਰ ਸਕਦੀਆਂ ਹਨ ਕਿ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ, 2007 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਗਈਆਂ ਮਹਿਲਾ ਉਮੀਦਵਾਰਾਂ ਦੀ ਸਿਖਲਾਈ ਦਾ ਸਾਰਾ ਖਰਚਾ, ਜਿਸ ਵਿੱਚ ਰਹਿਣ-ਸਹਿਣ ਅਤੇ ਖਾਣ-ਪੀਣ ਵੀ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
spot_img

Share post:

Popular

More like this
Related

Punjab ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

👉ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ:...

‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼

👉ਐਮ.ਐਲ.ਏ. ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ...