Parvinder Singh Jhota Murder Case; ਇੱਕ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਦੇ ਕਤਲ ਨੂੰ ਲੈ ਕੇ ਗੁੱਸਾ, ਦੂਜੇ ਪਾਸੇ ਇਨਸਾਫ਼ ਦੀ ਮੰਗ ਲਈ ਸੜਕਾਂ ’ਤੇ ਉਤਰੇ ਲੋਕ! ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੇ ਪੰਜਾਬ ਵਿੱਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸੇ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਪੰਜਾਬ ਬੰਦ ਰਿਹਾ, ਜਿਸ ਦਾ ਅਸਰ ਕਈ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ 👉ਪੰਜਾਬ ਫ਼ੇਰੀ ਤੋਂ ਪਹਿਲਾਂ Sachin Pilot ਵੱਲੋਂ Raja Warring ਦੀ ਤਾਰੀਫ਼ ਦੀ ਸਿਆਸੀ ਗਲਿਆਰਿਆਂ ਵਿਚ ਚਰਚਾ!
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕਤਲ ਮਾਮਲੇ ਦੇ ਮੁੱਖ ਮੁਲਜ਼ਮ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਅਤੇ ਉਸ ਨੂੰ ਫ਼ਰਾਰ ਹੋਣ ਵਿੱਚ ਮਦਦ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਪਿਨ ਕੁਮਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜਾਬ ਬੰਦ ਦੇ ਸੱਦੇ ਕਾਰਨ ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਨਿੱਜੀ ਸਕੂਲ ਤੇ ਕਾਲਜ ਬੰਦ ਰਹੇ। ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਨਹੀਂ ਹੋਇਆ, ਪਰ ਵਿਦਿਆਰਥੀਆਂ ਦੀ ਹਾਜ਼ਰੀ ਨਹੀਂ ਰਹੀ। ਕਈ ਥਾਵਾਂ ’ਤੇ ਬਾਜ਼ਾਰ ਵੀ ਬੰਦ ਰਹੇ।
ਇਹ ਵੀ ਪੜ੍ਹੋ 👉ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ
ਉੱਧਰ, ਕਿਸਾਨ ਜਥੇਬੰਦੀਆਂ ਨੇ ਲੁਧਿਆਣਾ, ਬਠਿੰਡਾ ਅਤੇ ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਕੌਮੀ ਮਾਰਗਾਂ ’ਤੇ ਜਾਮ ਲਗਾਏ। ਜਲੰਧਰ, ਬਠਿੰਡਾ ਅਤੇ ਫਰੀਦਕੋਟ ਵਿੱਚ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲਿਆ। ਇਸ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਾਰਵਾਈ ਕੀਤੀ ਗਈ ਹੈ। ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਮਾਨਸਾ ਸਿਟੀ ਥਾਣਾ ਨੰਬਰ ਦੋ ਦੀ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਖ਼ਿਲਾਫ਼ ਜਾਂਚ ਕਰਵਾਉਣ ਲਈ ਡੀਜੀਪੀ ਦਫ਼ਤਰ ਨੂੰ ਸਿਫ਼ਾਰਸ਼ ਭੇਜੀ ਗਈ ਹੈ।
ਇਹ ਵੀ ਪੜ੍ਹੋ 👉Sachin Pilot ਅੱਜ ਤੋਂ ਸ਼ੁਰੂ ਕਰਨਗੇ ਪੰਜਾਬ ਦਾ 5 ਰੋਜ਼ਾ ਦੌਰਾ; 11 ਜ਼ਿਲ੍ਹਿਆਂ ਵਿਚ ਜਾਣਗੇ
ਦੱਸ ਦੇਈਏ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਨਸ਼ਾ ਵੇਚਣ ਦਾ ਵਿਰੋਧ ਕਰਨ ਕਾਰਨ ਪਰਵਿੰਦਰ ਸਿੰਘ ਝੋਟਾ ਦੀ ਕਥਿਤ ਤੌਰ ’ਤੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪਰਵਿੰਦਰ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਇਸ ਕਤਲ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਹੁਣ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਗਾਤਾਰ ਜ਼ੋਰ ਫੜ ਰਹੀ ਹੈ। ਪੰਜਾਬ ਬੰਦ, ਕਿਸਾਨ ਜਥੇਬੰਦੀਆਂ ਦੇ ਪ੍ਰਦਰਸ਼ਨ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀਆਂ ਖ਼ਬਰਾਂ ਵਿਚਕਾਰ ਸਭ ਦੀਆਂ ਨਜ਼ਰਾਂ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



