spot_img
spot_img

ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Date:

spot_img

👉ਗ੍ਰਿਫ਼ਤਾਰ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈਂਬਰ ਹੈ: ਡੀਜੀਪੀ ਗੌਰਵ ਯਾਦਵ
👉ਦੋਸ਼ੀ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ, ਜਵਾਬੀ ਗੋਲੀਬਾਰੀ ਵਿੱਚ ਹੋਇਆ ਜ਼ਖਮੀ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

Fatehgarh Sahib News: ਪੰਜਾਬ ਯੂਨੀਵਰਸਿਟੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ‘ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ।ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ Derabassi Police ਵੱਲੋਂ 48 ਘੰਟਿਆਂ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਸੁਲਝਾਇਆ;ਦੋਸ਼ੀ ਗ੍ਰਿਫਤਾਰ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈਂਬਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਮਲਾ ਇਸ ਗਰੁੱਪ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਦੇ ਇੰਸਪੈਕਟਰ ਵਿਕਰਮਜੀਤ ਸਿੰਘ ਅਤੇ ਐਸਆਈ ਅਮਨਦੀਪ ਸਿੰਘ ਦੀ ਸਮਰਪਿਤ ਟੀਮ ਵੱਲੋਂ ਏਐਸਆਈ ਹਰਭਜਨ ਸਿੰਘ (ਜ਼ਿਲ੍ਹਾ ਕ੍ਰਾਈਮ ਸੈੱਲ) ਅਤੇ ਏਐਸਆਈ ਪ੍ਰਦੀਪ ਸਿੰਘ (ਏਜੀਟੀਐਫ ਚੰਡੀਗੜ੍ਹ) ਸਮੇਤ, ਘਟਨਾ ਵਾਲੇ ਦਿਨ ਤੋਂ ਹੀ ਚੰਡੀਗੜ੍ਹ, ਫਤਿਹਗੜ੍ਹ ਸਾਹਿਬ ਅਤੇ ਅਮਲੋਹ ਖੇਤਰ ਵਿੱਚ ਲਗਾਤਾਰ ਸੁਰਾਗਾਂ ਦੀ ਜਾਂਚ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਏਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਦੌਰਾਨ, ਦੋਸ਼ੀ ਨੂੰ ਅਮਲੋਹ-ਪਾਤੜਾਂ ਸੜਕ ‘ਤੇ ਰੋਕਿਆ ਗਿਆ, ਜਿੱਥੇ ਉਸਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਦੌਰਾਨ, ਦੋਸ਼ੀ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ।ਇਸ ਸਬੰਧ ਵਿੱਚ, ਐਫਆਈਆਰ ਨੰਬਰ 72 ਮਿਤੀ 26-3-26 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 221 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਫਤਿਹਗੜ੍ਹ ਸਾਹਿਬ ਦੇ ਥਾਣਾ ਅਮਲੋਹ ਵਿਖੇ ਦਰਜ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related