ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ; ਹੁਣ ਅਦਾਲਤ ਵੱਲੋਂ ਸਾਲੇ ਦੇ ਗ੍ਰਿਫਤਾਰੀ ਵਰੰਟ ਜਾਰੀ

Date:

spot_img

Mohali News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੁਖਬੀਰ ਸਿੰਘ ਬਾਦਲ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪਿਛਲੇ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਦੇ ਸਾਲੇ ਗਜ਼ਪਤ ਸਿੰਘ ਗਰੇਵਾਲ ਦੇ ਇਸ ਕੇਸ ਵਿਚ ਵਿਜੀਲੈਂਸ ਕੋਲ ਪੁੱਛਗਿਛ ਲਈ ਪੇਸ਼ ਨਾਂ ਹੋਣ ਦੇ ਚੱਲਦੇ ਮੁਹਾਲੀ ਦੀ ਅਦਾਲਤ ਨੇ ਉਸਦੇ ਗ੍ਰਿਫਤਾਰੀ ਵਰੰਟ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਸਾਹਮਣੇ ਆ ਰਹੀਆਂ ਰੀਪੋਰਟਾਂ ਦੇ ਮੁਤਾਬਕ ਵਿਜੀਲੈਂਸ ਦੀ ਟੀਮ ਵੱਲੋਂ ਕਈ ਵਾਰ ਗਜ਼ਪਤ ਸਿੰਘ ਨੂੰ ਪੁਛਗਿਛ ਲਈ ਸੰਮਨ ਭੇਜੇ ਸਨ ਪ੍ਰੰਤੂ ਉਹ ਇੱਕ ਵਾਰ ਵੀ ਜਾਂਚ ਟੀਮ ਦੇ ਸਾਹਮਣੇ ਪੇਸ਼ ਨਹੀਂ ਹੋਏ, ਜਿਸ ਕਾਰਨ ਵਿਜੀਲੈਂਸ ਵੱਲੋਂ ਅਦਾਲਤ ਦਾ ਰੁੱਖ ਕੀਤਾ ਗਿਆ ਸੀ। ਮੁਹਾਲੀ ਦੀ ਸਪੈਸ਼ਲ ਅਦਾਲਤ ਨੇ ਵੀ ਪਿਛਲੀ ਸੁਣਵਾਈ ਦੌਰਾਨ ਗਜ਼ਪਤ ਸਿੰਘ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਕੇ ਸਹਿਯੋਗ ਕਰਨ ਲਈ ਕਿਹਾ ਸੀ ਪ੍ਰੰਤੂ ਪੇਸ ਨਾ ਹੋਣ ਦੇ ਚੱਲਦੇ ਹੁਣ ਗ੍ਰਿਫਤਾਰੀ ਵਰੰਟ ਜਾਰੀ ਕੀਤੇ ਹਨ ਤੇ ਇਸ ਕੇਸ ਦੀ ਅਗਲੀ ਸੁਣਵਾਈ 29 ਨਵੰਬਰ ਦੇ ਦਿਨ ਨਿਯਤ ਕੀਤੀ ਗਈ ਹੈ। ਜਿਕਰਯੋਗ ਹੈ ਕਿ 25 ਜੂਨ 2025 ਨੂੰ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਇਸ ਗ੍ਰਿਫਤਾਰੀ ਦੌਰਾਨ ਵੀ ਕਾਫ਼ੀ ਹਾਈਵੋਲਟੇਜ਼ ਡਰਾਮਾ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

🛑https://whatsapp.com/channel/0029VbBYZTe89inflPnxMQ0A

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...

मुख्यमंत्री नायब सिंह सैनी ने गुजरात के मुख्यमंत्री भूपेंद्र पटेल से की मुलाकात

👉दोनों राज्यों के बीच आपसी तालमेल और सहयोग बढ़ाने...