Bathinda News : Bathinda ‘ਚ ਅੱਜ ਤੜਕਸਾਰ ਦੀਵਾਲੀ ਵਾਲੇ ਦਿਨ ਇੱਕ ਵੱਡਾ ਹਾਦਸਾ ਵਾਪਰ ਗਿਆ। ਗੋਨਿਆਣਾ ਰੋਡ ਤੋਂ ਬਠਿੰਡਾ ਵੱਲ ਆ ਰਹੀ ਇੱਕ ਤੇਜ ਰਫ਼ਤਾਰ ਸਵਿੱਫ਼ਟ ਕਾਰ ਝੀਲਾਂ ਦੇ ਸਾਹਮਣੇ ਬਣੀਆਂ ਝੁੱਗੀਆਂ ਉੱਪਰ ਚੜ੍ਹ ਗਈ। ਜਿਸਦੇ ਕਾਰਨ ਝੁੱਗੀ ਵਿਚ ਸੁੱਤੇ ਪਏ ਕਈ ਜਣੇ ਜਖ਼ਮੀ ਹੋ ਗਏ ਅਤੇ ਇੱਕ ਮੋਟਰਸਾਈਕਲ ਵੀ ਕਾਰ ਦੀ ਚਪੇਟ ਵਿਚ ਆਉਣ ਕਾਰਨ ਨੁਕਸਾਨਿਆ ਗਿਆ। ਇਸ ਦੌਰਾਨ ਇੱਕ ਦੇਸੀ ਵੈਦ ਦੀ ਦੁਕਾਨ ਵੀ ਕਾਰ ਦੀ ਚਪੇਟ ਵਿਚ ਆਉਣ ਕਾਰਨ ਟੁੱਟ ਗਈ। ਇਸਤੋਂ ਇਲਾਵਾ ਕਈ ਝੁੱਗੀਆਂ ਵੀ ਬੁਰੀ ਤਰ੍ਹਾਂ ਤਬਾਹ ਹੋ ਗਈਆਂ। ਘਟਨਾ ਕਾਰਨ ਮੌਕੇ ‘ਤੇ ਚੀਕ-ਚਿਹਾੜਾ ਮੱਚ ਗਿਆ।
ਇਹ ਵੀ ਪੜ੍ਹੋ 👉ਮਾਨਸਾ ਪਹੁੰਚੀ ‘ਝੋਟੇ’ ਦੀ ਮ੍ਰਿ*ਤ*ਕ ਦੇ*ਹ, ਰਾਹ ‘ਚ ਥਾਂ-ਥਾਂ ਫੁੱਲਾਂ ਦੀ ਵਰਖਾ, 26 ਦਿਨਾਂ ਬਾਅਦ ਅੱਜ ਹੋਵੇਗਾ ਅੰਤਿਮ ਸੰਸਕਾਰ
ਮੌਕੇ ‘ਤੇ ਹੀ ਕੁੱਝ ਲੋਕਾਂ ਵੱਲੋਂ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੁਸਾਇਟੀ ਨੂੰ ਜਾਣਕਾਰੀ ਦਿੱਤੀ ਗਈ, ਜਿੰਨ੍ਹਾਂ ਦੇ ਵਲੰਟੀਅਰਾਂ ਵੱਲੋਂ ਐਬੂਲੈਂਸ ਰਾਹੀ ਜਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪੁੱਜੀ ਅਤੇ ਜਾਂਚ ਸ਼ੁਰੂ ਕੀਤੀ। ਦਸਿਆ ਜਾ ਰਿਹਾ ਕਿ ਕਾਰ ਚਾਲਕ ਗੋਨਿਆਣਾ ਦਾ ਰਹਿਣ ਵਾਲਾ ਹੈ, ਜੋਕ ਸਬਜੀ ਵਿਕਰੇਤਾ ਹੈ ਅਤੇ ਸਵੇਰ ਸਮੇਂ ਕਾਰ ਰਾਹੀਂ ਬਠਿੰਡਾ ਦੀ ਸਬਜੀ ਤੇ ਫਰੂਟ ਮੰਡੀ ਵਿਚੋਂ ਫਰੂਟ ਲੈਣ ਲਈ ਆ ਰਿਹਾ ਸੀ ਕਿ ਅਚਾਨਕ ਅੱਗਿਓ ਕੁੱਝ ਆਉਣ ਕਾਰਨ ਇਹ ਹਾਦਸਾ ਵਾਪਰ ਗਿਆ। ਉਧਰ, ਥਾਣਾ ਥਰਮਲ ਦੇ ਮੁਖੀ ਇੰਸਪੈਕਟਰ ਹਰਜੀਤ ਸਿੰਘ ਮਾਨ ਨੇ ਪੰਜਾਬੀ ਖ਼ਬਰਸਾਰ ਨਾਲ ਗੱਲਬਾਤ ਕਰਦਿਆਂ ਦਸਿਆ ਕਿ, ਮਾਮਲੇ ਦੀ ਜਾਂਚ ਜਾਰੀ ਹੈ ਤੇ ਜਖ਼ਮੀਆਂ ਦਾ ਇਲਾਜ ਚੱਲ ਰਿਹਾ। ਉਨ੍ਹਾਂ ਦਸਿਆ ਕਿ ਪੀੜ੍ਹਤਾਂ ਦੇ ਬਿਆਨਾਂ ਉੱਪਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













