spot_img
spot_img

ਗੁਰਦੁਆਰਾ ਸ਼ਹੀਦ ਗੰਜ ‘ਚ ਵੱਡਾ ਹਾਦਸਾ, SGPC ਪ੍ਰਧਾਨ ਧਾਮੀ ਨੇ ਜਤਾਇਆ ਦੁੱਖ

Date:

spot_img

Amritsar News : ਅੰਮ੍ਰਿਤਸਰ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੇ ਹਾਦਸੇ ਨੇ ਸੰਗਤਾਂ ਨੂੰ ਗਹਿਰੇ ਦੁੱਖ ਵਿੱਚ ਡੁੱਬੋ ਦਿੱਤਾ ਹੈ। ਇਸ ਮੰਦਭਾਗੀ ਘਟਨਾ ਦੌਰਾਨ ਦੋ ਬੀਬੀਆਂ ਦੀ ਮੌਤ ਹੋ ਗਈ, ਜਦਕਿ ਕਈ ਸੰਗਤਾਂ ਜ਼ਖ਼ਮੀ ਹੋਈਆਂ ਹਨ। ਇਸ ਘਟਨਾ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕੀਤੀ ਹੈ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚ ਕੇ ਜ਼ਖ਼ਮੀ ਸੰਗਤਾਂ ਦਾ ਹਾਲ-ਚਾਲ ਜਾਣਿਆ ਅਤੇ ਡਾਕਟਰਾਂ ਨਾਲ ਇਲਾਜ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ। ਇਸ ਤੋਂ ਬਾਅਦ ਉਹ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੀ ਪਹੁੰਚੇ, ਜਿੱਥੇ ਉਨ੍ਹਾਂ ਨੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ 👉Bathinda MC Election : ਚੋਣ ਪ੍ਰਚਾਰ ਦੇ ਆਖਰੀ ਦਿਨ ਝਾੜੂ ਦੇ ਰੰਗ ਵਿੱਚ ਰੰਗਿਆ ਬਠਿੰਡਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਹਰ ਐਤਵਾਰ ਇੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਸੰਗਤਾਂ ਦੀ ਸੁਵਿਧਾ ਲਈ ਇਮਾਰਤ ਨਾਲ ਸੰਬੰਧਿਤ ਸੇਵਾਵਾਂ ਚੱਲ ਰਹੀਆਂ ਸਨ। ਜਾਣਕਾਰੀ ਅਨੁਸਾਰ, ਇਮਾਰਤ ਦੇ ਲੈਂਟਰ ਲਈ ਕੀਤੀ ਗਈ ਸ਼ਟਰਿੰਗ ਦੀਆਂ ਕੁਝ ਪਲੇਟਾਂ ਤੇਜ਼ ਹਵਾ ਕਾਰਨ ਅਚਾਨਕ ਥੱਲੇ ਡਿੱਗ ਪਈਆਂ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਐਡਵੋਕੇਟ ਧਾਮੀ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੀਆਂ ਬੀਬੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਜ਼ਖ਼ਮੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਦੀ ਜਲਦ ਸਿਹਤਯਾਬੀ ਲਈ ਵੀ ਅਰਦਾਸ ਕੀਤੀ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਾਅ ਲਈ ਲੋੜੀਂਦੇ ਕਦਮ ਚੁੱਕਣ ਦੀ ਗੱਲ ਵੀ ਕਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ ਟਰੈਕਟਰ ‘ਤੇ ਗਾਣੇ ਨੂੰ ਲੈ ਕੇ ਹੋਏ ਵਿਵਾਦ ‘ਚ ਨੌਜਵਾਨ ਦਾ ਕ*ਤ*ਲ

Bathinda News: ਬਠਿੰਡਾ ਜਿਲ੍ਹੇ ਦੇ ਥਾਣਾ ਮੋੜ ਅਧੀਨ ਆਉਂਦੇ...