👉ਪਿੰਡ ਨਸੀਬਪੁਰਾ ਵਿਖੇ ਨਸ਼ੇ ਦੇ ਸੇਵਨ ਲਈ ਵਰਤੀ ਜਾ ਰਹੀ ਇਮਾਰਤ ਢਾਹੀ
Bathinda News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਸੇਵਨ ਲਈ ਵਰਤੇ ਜਾਂਦੇ ਸਥਾਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਬਠਿੰਡਾ ਪੁਲਿਸ ਵੱਲੋਂ ਇਲਾਕੇ ਵਿੱਚ ਜਾਂਚ ਮੁਹਿੰਮ ਚਲਾਈ ਗਈ ਅਤੇ ਨਸ਼ੇ ਦੇ ਸੇਵਨ ਲਈ ਵਰਤੇ ਜਾਂਦੇ ਸਥਾਨਾਂ ਦੀ ਪਛਾਣ ਕਰਕੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਤਲਵੰਡੀ ਸਾਬੋ ਸ੍ਰੀ ਜਸਜੋਤ ਸਿੰਘ ਨੇ ਦੱਸਿਆ ਕਿ ਪਿੰਡ ਨਸੀਬਪੁਰਾ ਦੇ ਵਿਚਕਾਰ ਸਥਿਤ ਇੱਕ ਇਮਾਰਤ ਨੂੰ ਕੁਝ ਵਿਅਕਤੀਆਂ ਵੱਲੋਂ ਨਸ਼ੇ ਦੇ ਸੇਵਨ ਲਈ ਵਰਤਿਆ ਜਾ ਰਿਹਾ ਸੀ।
ਇਹ ਵੀ ਪੜ੍ਹੋ ਸੰਗਰੂਰ ਰੈਲੀ ਪੰਜਾਬ ‘ਚ ਮੁੜ ਕਾਂਗਰਸ ਸਰਕਾਰ ਦਾ ਮੁੱਢ ਬੱਝੇਗੀ,ਵਰਕਰਾਂ ਵਿੱਚ ਭਾਰੀ ਉਤਸਾਹ: ਤ੍ਰਿਪਤ ਰਜਿੰਦਰ ਸਿੰਘ ਬਾਜਵਾ
ਇਸ ਬਾਰੇ ਜਾਣਕਾਰੀ ਮਿਲਣ ‘ਤੇ ਬਠਿੰਡਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਂਝੀ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਉਕਤ ਇਮਾਰਤ ਨੂੰ ਢਾਹ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਦੇ ਖਾਤਮੇ ਲਈ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ਦੇ ਨਾਲ-ਨਾਲ ਨਸ਼ੇ ਦੇ ਸੇਵਨ ਲਈ ਥਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਰੁੱਧ ਵੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




