👉ਗ਼ੈਰ-ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ, ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ: ਬਰਿੰਦਰ ਕੁਮਾਰ ਗੋਇਲ
Ludhiana News:ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਅੱਜ ਸਵੇਰੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿਖੇ ਗਸ਼ਤ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਮੌਕੇ ‘ਤੇ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ
ਵਿਭਾਗੀ ਟੀਮ ਨੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਪੋਕਲੇਨ ਮਸ਼ੀਨ ਤੇ ਟਿੱਪਰ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਥਾਣਾ ਲਾਢੋਵਾਲ ਵਿਖੇ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਐਫ.ਆਈ.ਆਰ. ਨੰਬਰ-200 ਦਰਜ ਕੀਤੀ ਗਈ ਹੈ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨਿਰੰਤਰ ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਇਲਾਕੇ ਵਿੱਚ ਲਗਾਤਾਰ ਗਸ਼ਤ, ਚੈਕਿੰਗ ਅਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ‘ਤੇ ਰੋਕ ਲਗਾਉਣ ਲਈ ਇਹ ਮੁਹਿੰਮ ਭਵਿੱਖ ਵਿੱਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













