Mansa News : Parvinder Singh Jhota Murder Case; ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਮੰਗਲਵਾਰ ਨੂੰ ਮਾਨਸਾ ਪ੍ਰਸ਼ਾਸਨ ਵੱਲੋਂ ਭਾਰੀ ਪੁਲਸ ਬਲ ਦੀ ਮੌਜੂਦਗੀ ਵਿੱਚ ਮਾਮਲੇ ਦੇ ਮੁੱਖ ਮੁਲਜ਼ਮ ਦੱਸੇ ਜਾ ਰਹੇ ਅਸ਼ਵਨੀ ਕੁਮਾਰ ਦੇ ਘਰ ਅਤੇ ਉਸ ਦੇ ਮੈਡੀਕਲ ਸਟੋਰ ‘ਤੇ ਬੁਲਡੋਜ਼ਰ ਦੀ ਕਾਰਵਾਈ ਕੀਤੀ ਗਈ। ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਤਣਾਅਪੂਰਨ ਬਣਿਆ ਰਿਹਾ। ਮਿਲੀ ਜਾਣਕਾਰੀ ਮੁਤਾਬਕ, ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਪਹਿਲਾਂ ਮੁਲਜ਼ਮ ਦੇ ਘਰ ਪਹੁੰਚੀ, ਜਿੱਥੇ ਢਾਹੁਣ ਦੀ ਕਾਰਵਾਈ ਕੀਤੀ ਗਈ। ਇਸ ਤੋਂ ਬਾਅਦ ਬਾਜ਼ਾਰ ਵਿੱਚ ਸਥਿਤ ਉਸ ਦੇ ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਕਾਰਵਾਈ ਦੌਰਾਨ ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਆਪਣਾ ਰੋਸ ਜ਼ਾਹਰ ਕਰਦਿਆਂ ਸਟੋਰ ਵੱਲ ਪਥਰਾਅ ਵੀ ਕੀਤਾ ਅਤੇ ਦੁਕਾਨ ਦੇ ਇੱਕ ਹਿੱਸੇ ਨੂੰ ਅੱਗ ਲਗਾ ਦਿੱਤੀ।
ਇਹ ਵੀ ਪੜ੍ਹੋ 👉 ਦੁਕਾਨਾਂ ਬੰਦ ਕਰੋ, ਨਹੀਂ ਤਾਂ ਮਕਾਨ ਦੀ ਅਲਾਟਮੈਂਟ ਹੋ ਸਕਦੀ ਹੈ ਰੱਦ!
ਰਾਜਸਥਾਨ ਤੋਂ ਮੁਲਜ਼ਮ ਨੂੰ ਹਿਰਾਸਤ ‘ਚ ਲੈਣ ਦੀ ਚਰਚਾ
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵਿਚ ਭਾਰੀ ਗੁੱਸਾ ਦੇਖਣ ਨੁੰ ਮਿਲ ਰਿਹਾ। ਦੂਜੇ ਪਾਸੇ, ਇਸ ਕਤਲ ਮਾਮਲੇ ਵਿੱਚ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਕਾਬੂ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ। ਹਾਲਾਂਕਿ, ਉਪਲਬਧ ਜਾਣਕਾਰੀ ਅਨੁਸਾਰ ਮਾਨਸਾ ਪੁਲਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਬਾਰੇ ਅਧਿਕਾਰਤ ਪੁਸ਼ਟੀ ਕੀਤੀ ਜਾਣੀ ਬਾਕੀ ਸੀ। ਪੁਲਸ ਵੱਲੋਂ ਪ੍ਰੈੱਸ ਕਾਨਫਰੰਸ ਰਾਹੀਂ ਮਾਮਲੇ ਸਬੰਧੀ ਵੇਰਵੇ ਸਾਂਝੇ ਕਰਨ ਦੀ ਗੱਲ ਕਹੀ ਗਈ ਹੈ।
ਇਨਸਾਫ਼ ਲਈ ਧਰਨਾ ਜਾਰੀ
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸਮਰਥਕਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨਾਲ ਮਾਨਸਾ ਵਿੱਚ ਅਣਮਿੱਥੇ ਸਮੇਂ ਦਾ ਧਰਨਾ ਜਾਰੀ ਹੈ। ਪ੍ਰਦਰਸ਼ਨ ਨੂੰ ਅੱਗੇ ਵਧਾਉਣ ਅਤੇ ਆਪਣੀਆਂ ਮੰਗਾਂ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਪ੍ਰਦਰਸ਼ਨਕਾਰੀਆਂ ਨੇ ਇੱਕ ਕਮੇਟੀ ਵੀ ਬਣਾਈ ਹੈ। ਇਹ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ। ਹੁਣ ਸਾਰਿਆਂ ਦੀ ਨਜ਼ਰ ਪੁਲਸ ਦੀ ਅਧਿਕਾਰਤ ਪ੍ਰੈੱਸ ਕਾਨਫਰੰਸ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ‘ਤੇ ਟਿਕੀ ਹੋਈ ਹੈ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



