Punjab ‘ਚ ਵਾਪਰੀ ਵੱਡੀ ਘਟਨਾ; ਬੰਦੂਕ ਦੀ ਨੌਕ ‘ਤੇ ਖੋਹੀ ਮਹਿੰਦਰਾ XUV500

Date:

spot_img

Pathankot News : ਸੋਮਵਾਰ ਨੂੰ ਤੜਕਸਾਰ ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ ’ਤੇ ਪਠਾਨਕੋਟ ਸ਼ਹਿਰ ਦੇ ਡਾਊਨਟਾਊਨ ਇਲਾਕੇ ਵਿਚ ਵਾਪਰੀ ਇੱਕ ਵੱਡੀ ਘਟਨਾ ਵਿਚ ਕੁੱਝ ਬਦਮਾਸ਼ਾਂ ਵੱਲੋਂ ਬੰਦੂਕ ਦੀ ਨੌਕ ’ਤੇ ਮਹਿੰਦਰਾ XUV500 ਖੋਹਣ ਦੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਤੇ ਜੰਮੂ-ਕਸ਼ਮੀਰ ਨਾਲ ਲੱਗਦਾ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਘਟਨਾ ਤੋਂ ਬਾਅਦ ਖ਼ੁਫ਼ੀਆ ਏਜੰਸੀਆਂ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕਾਰ ਨੂੰ ਖੋਹਣ ਤੋਂ ਬਾਅਦ ਅਣਪਛਾਤੇ ਬਦਮਾਸ਼ ਗੱਡੀ ਲੈ ਕੇ ਪਠਾਨਕੋਟ ਜੰਮੂ ਵੱਲ ਫ਼ਰਾਰ ਹੋ ਗਏ ਹਨ।

ਇਹ ਵੀ ਪੜ੍ਹੋ 👉ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦੇ ਨਾਲ-ਨਾਲ ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਦਾ ਵੱਡਾ ਕਾਰਨ ਲੁੱਟੀ ਗਈ ਕਾਰ ਦੀ ਵਰਤੋਂ ਅਤਿਵਾਦੀ ਹਮਲੇ ਵਿੱਚ ਹੋਣ ਦਾ ਖ਼ਦਸ਼ਾ ਦੱਸਿਆ ਜਾ ਰਿਹਾ ਹੈ। ਮੁਢਲੀ ਜਾਣਕਾਰੀ ਮੁਤਾਬਕ ਖੋਹੀ ਗਈ ਗੱਡੀ (ਨੰਬਰ PB35AA-9902)ਬਮਿਆਲ ਦੇ ਰਹਿਣ ਵਾਲੇ ਪ੍ਰਵੀਨ ਨਾਂ ਦੇ ਵਿਅਕਤੀ ਦੀ ਹੈ, ਜੋਕਿ ਘਟਨਾ ਸਮੇਂ ਆਪਣੇ ਪ੍ਰਵਾਰ ਦੇ ਨਾਲ ਸੀ। ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਸੁਜਾਨਪੁਰ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਸੀ.ਸੀ.ਟੀ.ਵੀ. (CCTV) ਫੁਟੇਜ ਖੰਗਾਲੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

👉*ਲੋਕ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਪੂਰੀ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

ਨਗਰ ਨਿਗਮ ਤੇ ਕੌਂਸਲ ਚੋਣਾਂ; ਆਮ ਆਦਮੀ ਪਾਰਟੀ ਵੱਲੋਂ 30 ਉਮੀਦਵਾਰਾਂ ਦੀ ਸੂਚੀ ਜਾਰੀ

Chandigarh News: ਅਗਲੇ ਦਿਨਾਂ 'ਚ ਪੰਜਾਬ ਦੇ ਪਟਿਆਲਾ ਨਗਰ...