ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

Date:

spot_img

👉ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ
👉ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਸੁਖਮਿੰਦਰ ਮਾਨ
Pathankot News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਵਿਦੇਸ਼ ‘ਚ ਬੈਠੇ ਇੱਕ ਵਿਅਕਤੀ ਦੁਆਰਾ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਦੇ ਦੋ ਕਾਰਕੁਨਾਂ ਨੂੰ ਦੋ ਆਧੁਨਿਕ .30 ਬੋਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਢਿੱਲੋਂ ਵਾਸੀ ਢਿਲਵਾਂ, ਬਟਾਲਾ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਬੱਲ, ਗੁਰਦਾਸਪੁਰ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਨੰਬਰ ਵਾਲਾ ਬ੍ਰੈਂਡ-ਨਿਊ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਸਥਿਤ ਇੱਕ ਹੈਂਡਲਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜੋ ਉਨ੍ਹਾਂ ਨੂੰ ਸੌਂਪੇ ਗਏ ਕੰਮ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਪਰਤੇ ਸਨ।ਡੀਜੀਪੀ ਨੇ ਕਿਹਾ ਕਿ ਵਿਦੇਸ਼ ਅਧਾਰਤ ਹੈਂਡਲਰਾਂ ਨਾਲ ਸਬੰਧਤ ਹੋਰ ਕਾਰਕੁਨਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਪੁਖ਼ਤਾ ਸੂਹ ਮਿਲੀ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ, ਜਿਨ੍ਹਾਂ ਕੋਲ ਹਥਿਆਰ ਹਨ, ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਗੁਰਦਾਸਪੁਰ ਤੋਂ ਬਟਾਲਾ ਵੱਲ ਜਾ ਰਹੇ ਹਨ।

ਇਹ ਵੀ ਪੜ੍ਹੋ  Vigilance Bureau ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਉਨ੍ਹਾਂ ਦੱਸਿਆ ਕਿ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਠਾਨਕੋਟ ਦੀਆਂ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ, ਜਿਸ ਦੇ ਨਤੀਜੇ ਵਜੋਂ ਦੋਵਾਂ ਸ਼ੱਕੀਆਂ— ਰਵਿੰਦਰ ਸਿੰਘ ਉਰਫ਼ ਢਿੱਲੋਂ ਅਤੇ ਜਸ਼ਨਪ੍ਰੀਤ ਸਿੰਘ ਨੂੰ ਗੁਰਦਾਸਪੁਰ ਦੇ ਬਾਹਰਵਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ।ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 57 ਮਿਤੀ 10.09.2026 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਰੱਬ ਤੋਂ ਬਾਅਦ ਮਰੀਜ਼ਾਂ ਲਈ ਨਵੀਂ ਜ਼ਿੰਦਗੀ ਦੇਣ ਵਾਲਾ ਡਾਕਟਰ ਹੀ ਸਭ ਤੋਂ ਵੱਡਾ ਸਹਾਰਾ: ਵਿਧਾਇਕ ਕੁਲਵੰਤ ਸਿੰਘ

👉ਆਟਿਜ਼ਮ ਸੈਂਟਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ...