ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

Date:

spot_img

👉ਆਈ.ਐਸ.ਆਈ. ਸਮਰਥਨ ਵਾਲੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ: ਡੀ.ਜੀ.ਪੀ. ਗੌਰਵ ਯਾਦਵ
👉ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਦੀ ਬਰਾਮਦਗੀ ਦਰਸਾਉਂਦੀ ਹੈ ਕਿ ਅੱਤਵਾਦੀ ਮਾਡਿਊਲ ਦਾ ਉਦੇਸ਼ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ
Jalandhar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਲੰਧਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐਸ.ਆਈ. ਦੇ ਸਮਰਥਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਸੰਚਾਲਕ ਨੂੰ ਜਲੰਧਰ ਤੋਂ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  Sri Muktsar Sahib Police ਦੀ ਸੀਆਈਏ ਸਟਾਫ ਵੱਲੋਂ 5 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 2 ਦੋਸ਼ੀ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਬੀਰ ਸਿੰਘ ਵਾਸੀ ਪਿੰਡ ਪਡਿਆਣਾ, ਆਦਮਪੁਰ, ਜਲੰਧਰ ਵਜੋਂ ਹੋਈ ਹੈ। ਵਿਸਫੋਟਕ ਸਮੱਗਰੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦਾ ਕਾਲੇ ਰੰਗ ਦਾ ਪਲਾਟੀਨਾ ਮੋਟਰਸਾਈਕਲ (ਪੀਬੀ-08-ਈਟੀ-6736) , ਜਿਸ ਨੂੰ ਉਹ ਚਲਾ ਰਿਹਾ ਸੀ, ਵੀ ਬਰਾਮਦ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ 1.3 ਕਿਲੋਗ੍ਰਾਮ ਉੱਚ ਵਿਸਫੋਟਕ ਨਾਲ ਭਰਿਆ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਿਸ ਵਿੱਚ ਸ਼ਰਾਪਨਲ ਅਤੇ ਬਾਲ ਬੇਅਰਿੰਗ ਸ਼ਾਮਲ ਹਨ, ਬਰਾਮਦ ਹੋਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਅੱਤਵਾਦੀ ਮਾਡਿਊਲ ਦਾ ਉਦੇਸ਼ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ । ਉਨ੍ਹਾਂ ਕਿਹਾ, “ਇਸ ਤੁਰੰਤ ਅਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਵੱਡਾ ਅੱਤਵਾਦੀ ਖ਼ਤਰਾ ਟਲ ਗਿਆ ਹੈ ਅਤੇ ਕਈ ਮਾਸੂਮ ਜਾਨਾਂ ਬਚ ਗਈਆਂ ਹਨ।”ਆਪ੍ਰੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਜਲੰਧਰ ਦੀਆਂ ਟੀਮਾਂ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਬੀ.ਕੇ.ਆਈ. ਮਾਡਿਊਲ ਦੇ ਕਾਰਕੁੰਨ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਵਿਸਫੋਟਕ ਦੀ ਖੇਪ ਪ੍ਰਾਪਤ ਕੀਤੀ ਹੈ।

ਇਹ ਵੀ ਪੜ੍ਹੋ  CM Bhagwant Singh Mann ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ; ਕਿਹਾ- ਉਨ੍ਹਾਂ ਦੀ ਅਦੁੱਤੀ ਸ਼ਹਾਦਤ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ

ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਪਿੰਡ ਢੰਡੌਰ ਵਿਖੇ ਸਾਂਝਾ ਨਾਕਾ ਲਗਾ ਕੇ ਸ਼ੱਕੀ ਸਤਬੀਰ ਸਿੰਘ ਦੇ ਮੋਟਰਸਾਈਕਲ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਦੇ ਬੈਗ ਵਿੱਚੋਂ ਆਈ.ਈ.ਡੀ. ਬਰਾਮਦ ਕੀਤੀ।ਡੀ.ਜੀ.ਪੀ. ਨੇ ਕਿਹਾ ਕਿ ਇਸ ਸਾਜ਼ਿਸ਼ ਵਿੱਚ ਸ਼ਾਮਲ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਨੈੱਟਵਰਕ ਸਮੇਤ ਸਮੁੱਚੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧ ਵਿੱਚ ਥਾਣਾ ਪਤਾਰਾ, ਜਲੰਧਰ ਦਿਹਾਤੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 113(1) ਅਤੇ 113(3), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25(1ਬੀ)(ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ...