ਮਾਨਸਾ ‘ਚ ਦਲਜੀਤ ਸਿੰਘ ਦੀ ਮੌਤ ਮਾਮਲੇ ‘ਚ ਵੱਡੀ ਅਪਡੇਟ! ਪੁਲਸ ਦੇ ਸਖ਼ਤ ਪਹਿਰੇ ਹੇਠ PGI ਚੰਡੀਗੜ੍ਹ ‘ਚ ਮੈਡੀਕਲ ਜਾਂਚ ਦੀ ਪ੍ਰਕਿਰਿਆ ਸ਼ੁਰੂ!

Date:

spot_img

Chandigarh News : ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਇਸ ਮਾਮਲੇ ‘ਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਹੁਣ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਦਲਜੀਤ ਸਿੰਘ ਦੀ ਮ੍ਰਿਤਕ ਦੇਹ PGI ਪਹੁੰਚਾਈ ਗਈ ਸੀ, ਜਿਸ ਤੋਂ ਬਾਅਦ ਪੁਲਸ ਦੇ ਸਖ਼ਤ ਪਹਿਰੇ ਹੇਠ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਦਲਜੀਤ ਸਿੰਘ ਦਾ ਪੋਸਟਮਾਰਟਮ ਬਠਿੰਡਾ ਦੇ AIIMS ਹਸਪਤਾਲ ਵਿੱਚ ਕਰਵਾਇਆ ਗਿਆ ਸੀ। ਹੁਣ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਮੁੜ PGI ਵਿੱਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ👉 Bathinda Police ਨੇ ਚੋਰੀ ਹੋਈ ਐਕਟਿਵਾ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਮਾਲਕਾਂ ਦੇ ਹਵਾਲੇ ਕੀਤੀ

ਉੱਧਰ, ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਹੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 27 ਅਕਤੂਬਰ ਨੂੰ ਦਲਜੀਤ ਸਿੰਘ ਦੀ ਲਾਸ਼ ਖੇਤਾਂ ਵਿੱਚੋਂ ਬਰਾਮਦ ਹੋਈ ਸੀ। ਪਰਿਵਾਰ ਨੇ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦੇ ਇਲਜ਼ਾਮ ਲਗਾਏ ਸਨ, ਜਦਕਿ ਪੁਲਸ ਇਸ ਮਾਮਲੇ ਨੂੰ ਕਤਲ ਨਾਲ ਜੋੜ ਕੇ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਪੁਲਸ ਵੱਲੋਂ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ। ਹੁਣ ਸਭ ਦੀਆਂ ਨਜ਼ਰਾਂ PGI ਦੀ ਪੋਸਟਮਾਰਟਮ ਰਿਪੋਰਟ ‘ਤੇ ਟਿਕੀਆਂ ਹੋਈਆਂ ਹਨ, ਜਿਸ ਤੋਂ ਮੌਤ ਦੇ ਕਾਰਨਾਂ ਬਾਰੇ ਅਹਿਮ ਜਾਣਕਾਰੀ ਸਾਹਮਣੇ ਆ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮੁੱਖ...

Bathinda Police ਨੇ ਚੋਰੀ ਹੋਈ ਐਕਟਿਵਾ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਮਾਲਕਾਂ ਦੇ ਹਵਾਲੇ ਕੀਤੀ

👉ਰਾਤ ਦੀ ਗਸ਼ਤ ਦੌਰਾਨ ਪੀ.ਸੀ.ਆਰ. ਪੁਲਿਸ ਪਾਰਟੀ ਨੂੰ ਮਿਲੀ...