spot_img
spot_img
spot_img

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Date:

spot_img

ਸੰਗਰੂਰ, 4 ਅਕਤੂਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ ‘ਚ ਤੈਅ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ: ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਹਿੰਸਾ ਗ੍ਰਸਤ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਵਧਾਉਣ ਦੀ ਅਪੀਲ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

मन की बात’ देश को जोड़ने और प्रेरित करने का सशक्त माध्यम- ऊर्जा मंत्री अनिल विज

👉खिलाड़ियों, युवाओं और समाजसेवियों की उपलब्धियों को देश के...

ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਪੰਜਾਬ ਸਰਕਾਰ: ਡਾ. ਬਲਬੀਰ ਸਿੰਘ

👉ਸਿਹਤ ਮੰਤਰੀ ਨੇ ਤੀਰਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ...