ਕਾਨੂੰਨ ਵਿਵਸਥਾ ’ਤੇ ਰਾਜਾ ਵੜਿੰਗ ਅਤੇ ਸੁਨੀਲ ਜਾਖੜ ਨੂੰ ਮਲਵਿੰਦਰ ਕੰਗ ਨੇ ਦਿੱਤਾ ਜਵਾਬ

Date:

spot_img

ਚੰਡੀਗੜ੍ਹ, 8 ਜੁਲਾਈ: ਕਾਨੂੰਨ ਵਿਵਸਥਾ ਦੇ ਸਵਾਲਾਂ ’ਤੇ ਆਮ ਆਦਮੀ ਪਾਰਟੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਜਵਾਬ ਦਿੰਦਿਆਂ ਕਿਹਾ ਕਿ ਤੁਸੀਂ ਦੋਵੇਂ ਆਗੂਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਤੁਹਾਡੀ ਪਾਰਟੀ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਗੈਂਗਸਟਰ ਪੈਦਾ ਕੀਤੇ ਹਨ।ਸੋਮਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ, ਪਰੰਤੂ ਮਾਨ ਸਰਕਾਰ ਲਗਾਤਾਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਰਹੀ ਹੈ। ਪਿਛਲੇ ਦੋ ਸਾਲਾਂ ਦੌਰਾਨ ਸੈਂਕੜੇ ਅਪਰਾਧੀਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ।

ਆਮ ਆਦਮੀ ਪਾਰਟੀ ਨੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ ਲੈ ਕੇ ਕੀਤਾ ਹੋਰ ਵੱਡਾ ਖ਼ੁਲਾਸਾ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ ਵਿੱਚ ਬੈਠੇ ਕੁਝ ਲੋਕ ਚੋਣਵੇਂ ਢੰਗ ਨਾਲ ਨੌਜਵਾਨਾਂ ਨੂੰ ਜੁਰਮ ਕਰਨ ਲਈ ਉਤਸ਼ਾਹਿਤ ਕਰਦੇ ਸਨ ਅਤੇ ਕਹਿੰਦੇ ਸਨ ਕਿ ਤੁਸੀਂ ਖੁੱਲ੍ਹੇਆਮ ਜੁਰਮ ਕਰੋ, ਅਸੀਂ ਤੁਹਾਨੂੰ ਬਚਾਉਣ ਲਈ ਸਰਕਾਰ ਵਿੱਚ ਹਾਂ। ਕੰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ’ਚ ਤੁਹਾਡੀ ਪਾਰਟੀ ਭਾਜਪਾ ਦੀ ਹੀ ਸਰਕਾਰ ਹੈ। ਉੱਥੇ ਕੁਝ ਦਿਨ ਪਹਿਲਾਂ ਵਾਪਰੀ ਨਿੰਦਣਯੋਗ ਘਟਨਾ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਤੁਸੀਂ ਇਸ ਮਾਮਲੇ ’ਤੇ ਹਰਿਆਣਾ ਸਰਕਾਰ ਨੂੰ ਸਵਾਲ ਕਿਉਂ ਨਹੀਂ ਕਰਦੇ? ਉਨ੍ਹਾਂ ਕਿਹਾ ਕਿ ਹਰਿਆਣਾ ਅੱਜ ਕੱਲ੍ਹ ਗੈਂਗਸਟਰ ਪੈਦਾ ਕਰਨ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ।

 

spot_img
spot_img

Share post:

Popular

More like this
Related

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...