WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰੂਪਨਗਰ

ਮਾਲਵਿੰਦਰ ਕੰਗ ਨੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ, 9 ਅਗਸਤ : ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿਚ ਇੱਕ ਬਿੱਲ ‘ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਂਮ ‘ਤੇ ਬਣੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਦੀ ਗਿਣਤੀ ਵਧਾਈ ਜਾਵੇ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਮਿਲ ਸਕੇ। ਸੰਸਦ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਮੀਡੀਆ ਗਰੁੱਪ ਦੇ ਸਰਵੈ ਅਨੁਸਾਰ ਪੰਜਾਬ ਤੋਂ 25 ਪ੍ਰਤੀਸ਼ਤ ਯਾਤਰੀ ਵੱਖ-ਵੱਖ ਦੇਸ਼ਾਂ ਵਿਚ ਜਾਣ ਲਈ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡਾ ਦਿੱਲੀ ਵਿਖੇ ਰੋਜ਼ਾਨਾ 10 ਹਜ਼ਾਰ ਟੈਕਸੀਆਂ ਰਾਹੀਂ ਕਰੋੜ ਰੁਪਇਆ ਖ਼ਰਚ ਕਰਕੇ ਲੋਕ ਪਹੁੰਚਦੇ ਹਨ ।

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ ਜੇਕਰ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਕੇਂਦਰ ਸਰਕਾਰ ਇੰਟਰਨੈਸ਼ਨਲ ਉਡਾਨਾਂ ਵਿਚ ਵਾਧਾ ਕਰ ਦੇਵੇ ਤਾਂ ਚੰਡੀਗੜ੍ਹ ਤੋਂ ਦਿੱਲੀ ਤੱਕ ਦੀ ਸੜਕੀ ਆਵਾਜਾਈ ਵਿਚ ਵੀ ਫ਼ਰਕ ਪਵੇਗਾ। ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਤੋਂ ਲੋਕ ਪੰਜਾਬ ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ , ਸ਼੍ਰੀ ਚਮਕੌਰ ਸਾਹਿਬ, ਮਾਤਾ ਨੈਣਾ ਦੇਵੀ, ਵੈਸ਼ਨੂੰ ਦੇਵੀ ਆਦਿ ‘ਤੇ ਨਤਮਸਤਕ ਹੋਣ ਅਤੇ ਵਿਦੇਸ਼ ਵਿਚ ਮਹਿੰਗੇ ਇਲਾਜ਼ ਹੋਣ ਕਾਰਨ ਲੋਕ ਇਲਾਜ਼ ਕਰਵਾਉਣ ਲਈ ਪੰਜਾਬ ਆਉਂਦੇ ਹਨ।

 

Related posts

ਵੱਡੀ ਖ਼ਬਰ: ਅਕਾਲੀ ਕੌਂਸਲਰ ਨੇ ਕੌਂਸਲਰੀ ਤੋਂ ਦਿੱਤਾ ਅਸਤੀਫ਼ਾ

punjabusernewssite

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰੋਪੜ ਵਿੱਚ ਬਰਸਾਤ ਅਤੇ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ

punjabusernewssite

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ

punjabusernewssite