ਮਾਲਵਾ ਕਾਲਜ ਬਠਿੰਡਾ ਦਾ ਬੀਬੀਏ ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

Date:

spot_img

ਬਠਿੰਡਾ, 3 ਅਗੱਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਬੀਬੀਏ ਭਾਗ ਤੀਜਾ ਸਮੈਸਟਰ ਛੇਵਾਂ ਦੇ ਨਤੀਜਿਆਂ ਵਿਚ ਸਥਾਨਕ ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਨਤੀਜੇ ਮੁਤਾਬਿਕ ਕਾਲਜ ਦੀ ਵਿਦਿਆਰਥਣ ਗਗਨਦੀਪ ਕੌਰ ਨੇ 90 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ ਹਾਸਲ ਕੀਤਾ। ਮਨਪ੍ਰੀਤ ਕੌਰ ਨੇ 89.86 ਫ਼ੀਸਦੀ ਨੰਬਰ ਲੈਕੇ ਦੂਜਾ ਅਤੇ ਸੁਮਨਦੀਪ ਕੌਰ ਨੇ 87.82 ਫ਼ੀਸਦੀ ਨੰਬਰ ਲੈਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਐਸਐਸਪੀ ਅਮਨੀਤ ਕੋਂਡਲ ਨੇ ਮੁੜ ਸੰਭਾਲੀ ਬਠਿੰਡਾ ਦੀ ਜਿੰਮੇਵਾਰੀ

ਕਾਲਜ ਦੇ ਪ੍ਰਿੰਸੀਪਲ ਡਾ ਰਾਜ ਕੁਮਾਰ ਗੋਇਲ ਨੇ ਇਨ੍ਹਾਂ ਵਿਦਿਆਰਥੀਆਂ ਦੇ ਚੰਗੇ ਰਿਜਲਟ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਸਟਾਫ ਦੀ ਯੋਗ ਅਗਵਾਈ ਨੂੰ ਦਿੱਤਾ ਹੈ। ਇਸ ਮੌਕੇ ਤੇ ਵਿਭਾਗ ਮੁਖੀ ਸ਼੍ਰੀਮਤੀ ਇੰਦਰਪ੍ਰੀਤ ਕੋਰ ਨੇ ਕਾਲਜ ਮੈਨੇਜ਼ਮੈਂਟ ਦਾ ਵਿਦਿਆਰਥੀਆਂ ਨੂੰ ਬੀਬੀਏ, ਬੀਕਾਮ ਅਤੇ ਐਮਬੀਏ ਕਲਾਸਾਂ ਵਿੱਚ ਸਕਾਲਰਸ਼ਿਪ ਦੇਣ ’ਤੇ ਧੰਨਵਾਦ ਕੀਤਾ। ਕਾਲਜ ਮੈਨੇਜ਼ਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ਤੇ ਸਨਮਾਨਿਤ ਕਰਨ ਦਾ ਐਲਾਨ ਕੀਤਾ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...