Malwa College Bathinda ਦੇ BCA ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜਿਆਂ ਵਿੱਚ ਗੱਡੇ ਸਫਲਤਾ ਦੇ ਝੰਡੇ

Date:

spot_img

Bathinda News: Malwa College Bathinda ਦੇ BCA ਦੂਜੇ ਸਾਲ (ਚੌਥੇ ਸਮੈਸਟਰ) ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਗਏ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ 100% ਸਫਲਤਾ ਹਾਸਲ ਕਰਕੇ ਇੱਕ ਵਾਰ ਫਿਰ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਵਿੱਚ ਸਿਮਰਜੀਤ ਕੌਰ ਨੇ 85.29% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਰਵਨੀਤ ਕੌਰ ਨੇ 84.7% ਅੰਕਾਂ ਨਾਲ ਦੂਜਾ ਸਥਾਨ ਅਤੇ ਨਵਜੋਤ ਕੌਰ ਨੇ 83% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ 👉ਆਪ ਦੇ ਤਿੰਨ ਵਿਧਾਇਕਾਂ ਨੇ ਫ਼ੜਿਆ ਭਾਜਪਾ ਦਾ ‘ਪੱਲਾ’

ਇਸ ਮਾਣਮੱਤੀ ਪ੍ਰਾਪਤੀ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਅਧਿਆਪਕ ਵਰਗ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਲਈ ਵਧਾਈ ਦਿੱਤੀ।ਇਸ ਮੌਕੇ ਕਾਲਜ ਦੀ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਕਾਲਜ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਵਿੱਦਿਅਕ ਸਹੂਲਤਾਂ ਅਤੇ ਸੁਚੱਜਾ ਵਿੱਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ 👉AAP ਤੇ SAD ਤੋਂ ਬਾਅਦ Cong ਵੱਲੋਂ ਵੀ ‘ਬਠਿੰਡਾ ਦਿਹਾਤੀ’ ਹਲਕੇ ਵਿੱਚ ਨਵਾਂ ‘ਸੱਪ’ ਕੱਢਣ ਦੀ ਤਿਆਰੀ!

ਉਨ੍ਹਾਂ ਨੇ ਲੜਕੀਆਂ ਦੀ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਬੀ.ਸੀ.ਏ., ਬੀ.ਬੀ.ਏ., ਬੀ.ਕਾਮ. ਅਤੇ ਬੀ.ਏ. ਕੋਰਸਾਂ ਵਿੱਚ ਲੜਕੀਆਂ ਨੂੰ ਦਿੱਤੀ ਜਾ ਰਹੀ 50% ਫੀਸ ਰਿਆਇਤ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਮਾਲਵਾ ਖੇਤਰ ਵਿੱਚ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੜਕੀ ਆਰਥਿਕ ਤੰਗੀ ਕਾਰਨ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੀ ਨਾ ਰਹੇ।ਕਾਲਜ ਪ੍ਰਬੰਧਕ ਕਮੇਟੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਕਾਲਜ ਦੇ ਆਗਾਮੀ ਸਾਲਾਨਾ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related