Bathinda News: Malwa College Bathinda ਵੱਲੋਂ ਰੈੱਡ ਰਿਬਨ ਕਲੱਬ ਅਤੇ ਐਨ.ਐੱਸ.ਐੱਸ.ਦੇ ਸਹਿਯੋਗ ਨਾਲ ਲਾਈਫ ਸੇਵਿੰਗ ਹੈਲਥ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ 9/11 ਦੇ ਹਮਲੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਨਿਰਦੋਸ਼ ਪੀੜਤਾਂ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਕਾਲਜ ਦੇ ਸੈਮੀਨਾਰ ਹਾਲ ਵਿਖੇ ਸਵੇਰੇ 10 ਵਜੇ ਤੋਂ ਸ਼ੁਰੂ ਹੋਇਆ, ਜਿਸ ਵਿੱਚ ਵਿਦਿਆਰਥੀਆਂ ਅਤੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਵੈ-ਇੱਛਾ ਨਾਲ ਖੂਨਦਾਨ ਕੀਤਾ। ਇਸ ਮੌਕੇ ਮਾਲਵਾ ਐਡਵਾਂਸਡ ਐਜੂਕੇਸ਼ਨਲ ਸੋਸਾਇਟੀ ਦੇ ਵਾਈਸਪ੍ਰੈਜ਼ੀਡੈਂਟਸ਼. ਰਾਕੇਸ਼ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਉਨ੍ਹਾਂ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਵਲੰਟੀਅਰਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾਦਾ ਮਹਾਨ ਕਾਰਜ ਹੈ ਅਤੇ ਨੌਜਵਾਨਾਂ ਵੱਲੋਂ ਅਜਿਹੇ ਸਮਾਜ-ਸੇਵੀ ਉਪਰਾਲਿਆਂ ਵਿੱਚ ਵੱਧ-ਚੜ੍ਹਕੇ ਹਿੱਸਾ ਲੈਣਾ ਬਹੁਤ ਸ਼ਲਾਘਾਯੋਗ ਹੈ।ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਮਨੁੱਖਤਾ ਦੀ ਸੇਵਾ, ਸਮਾਜਿਕ ਜ਼ਿੰਮੇਵਾਰੀ ਅਤੇ ਸਵੈ-ਇੱਛਕ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।
ਇਹ ਵੀ ਪੜ੍ਹੋ Punjab Police ਨੂੰ ਮਿਲੀ ਵੱਡੀ ਸਫ਼ਲਤਾ; ਨਾਮੀਂ ਭਗੋੜਾ ਗੈਂਗਸਟਰ ਯੂਰਪ ਤੋਂ ਵਾਪਸ ਲਿਆਂਦਾ
ਇਸ ਮੌਕੇ 9/11ਦੇ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਹ ਸੰਦੇਸ਼ ਦਿੱਤਾ ਗਿਆ ਕਿ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਜ਼ਿੰਦਗੀ ਬਚਾਉਣ ਲਈ ਕੀਤਾ ਗਿਆ ਹਰ ਉਪਰਾਲਾ ਇੱਕ ਮਹਾਨ ਨੇਕ ਕਾਰਜ ਹੈ।ਇਸ ਮੌਕੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਕਿਹਾ ਕਿ ਖੂਨਦਾਨ ਇੱਕ ਅਜਿਹਾ ਮਹਾਨ ਕਾਰਜ ਹੈ, ਜਿਸ ਰਾਹੀਂ ਅਸੀਂ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।ਉਨ੍ਹਾਂਨੇ ਵਿਦਿਆਰਥੀਆਂ ਦੀ ਇਸ ਨੇਕ ਕਾਰਜ ਵਿੱਚ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਨੌਜਵਾਨਾਂ ਨੂੰ ਸਮਾਜ ਸੇਵਾ ਦੇ ਅਜਿਹੇ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਕਿਹਾ ਕਿ ਖੂਨਦਾਨ ਇੱਕ ਨੇਕ ਸਮਾਜਿਕ ਅਤੇ ਮਾਨਵਤਾਵਾਦੀ ਸੇਵਾ ਹੈ। ਸਾਡੇ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਮਰੀਜ਼ ਲਈ ਜੀਵਨ-ਰੱਖਿਅਕ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ 9/11 ਦੇ ਹਮਲਿਆਂ ਦੇ ਪੀੜਤਾਂ ਨੂੰ ਸਮਰਪਿਤ ਇਹ ਖੂਨਦਾਨ ਕੈਂਪ ਉਨ੍ਹਾਂ ਸਾਰੇ ਨਿਰਦੋਸ਼ ਲੋਕਾਂ ਲਈ ਇੱਕ ਢੁਕਵੀਂ ਸ਼ਰਧਾਂਜਲੀ ਹੈ ਜਿਨ੍ਹਾਂ ਨੇ ਉਸ ਦੁਖਦਾਈ ਘਟਨਾ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ।
ਇਹ ਵੀ ਪੜ੍ਹੋ Vigilance Bureau ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ
ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਵਿਦਿਆਰਥੀਆਂ ਵਿੱਚ ਮਾਨਵਤਾ ਦੀ ਭਾਵਨਾ, ਸੇਵਾ-ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਨੌਜਵਾਨਾਂ ਨੂੰ ਸਵੈ-ਇੱਛਾ ਨਾਲ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਦੂਜਿਆਂ ਨੂੰ ਵੀ ਇਸ ਨੇਕ ਕਾਰਜ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਕੈਂਪ ਦੌਰਾਨ, ਮੈਡੀਕਲ ਟੀਮ ਨੇ ਸਿਹਤ ਅਤੇ ਸੁਰੱਖਿਆ ਦੇ ਸਾਰੇ ਜ਼ਰੂਰੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦਿਆਂ ਖੂਨ ਇਕੱਤਰ ਕੀਤਾ। ਸਵੈ-ਇੱਛੁਕ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਸਟਾਫ, ਵਿਦਿਆਰਥੀਆਂ ਅਤੇ ਵਲੰਟੀਅਰਾਂ ਨੇ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਸਹਿਯੋਗ ਦਿੱਤਾ। “ਖੂਨਦਾਨ—ਮਾਨਵਤਾ ਦੀ ਸੇਵਾ” ਦਾ ਸੰਦੇਸ਼ ਦਿੰਦੇ ਹੋਏ, ਇਸ ਕੈਂਪ ਨੇ ਨੌਜਵਾਨਾਂ ਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




