spot_img
spot_img

Malwa College Bathinda ਦੇ BCA-111 (Sem-5 ) ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ

Date:

spot_img

Bathinda News: Malwa College Bathinda; ਮਾਲਵਾ ਕਾਲਜ, ਬਠਿੰਡਾ ਨੇ ਇਕ ਵਾਰ ਫਿਰ ਅਕਾਦਮਿਕ ਉਤਕ੍ਰਿਸ਼ਟਤਾ ਦਾ ਪ੍ਰਦਰਸ਼ਨ ਕਰਦਿਆਂ ਬੀ.ਸੀ.ਏ.ਭਾਗ ਤੀਜਾ (ਸਮੈਸਟਰ ਪੰਜਵਾਂ) ਵਿੱਚ 100% ਨਤੀਜਾ ਪ੍ਰਾਪਤ ਕੀਤਾ ਹੈ। ਇਹ ਨਤੀਜੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਹਨ।ਨਤੀਜਿਆਂ ਅਨੁਸਾਰ ਹਰਦੀਪ ਕੌਰ ਨੇ 87% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਗਗਨਦੀਪ ਨੇ 85% ਅੰਕਾਂ ਨਾਲ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 84.4% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਦਾ ਪ੍ਰਤੀਕ ਹਨ।

ਇਹ ਵੀ ਪੜ੍ਹੋ  ਸ਼ਹੀਦ ਖਾਲੜਾ ਦੀ ਧਰਮਪਤਨੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਵੱਡੀ ਅਪੀਲ, ਕਿਹਾ…

ਉਨ੍ਹਾਂ ਆਸ ਪ੍ਰਗਟਾਈ ਕਿ ਹੋਰ ਵਿਦਿਆਰਥੀ ਵੀ ਇਸ ਪ੍ਰਾਪਤੀ ਤੋਂ ਪ੍ਰੇਰਿਤ ਹੋ ਕੇ ਅਕਾਦਮਿਕ ਖੇਤਰ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨਗੇ।ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਕਾਲਜ ਮੈਨੇਜਮੈਂਟ ਵੱਲੋਂ ਐਮ.ਸੀ.ਏ. ਅਤੇ ਐਮ.ਐੱਸ.ਸੀ. (ਆਈ.ਟੀ.) ਕੋਰਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਜਾ ਰਹੀਆਂ ਸਕਾਲਰਸ਼ਿਪ ਸਹੂਲਤਾਂ ਦੀ ਸਰਾਹਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਉੱਚ ਅਕਾਦਮਿਕ ਮਿਆਰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।ਕਾਲਜ ਮੈਨੇਜਮੈਂਟ ਨੇ ਐਲਾਨ ਕੀਤਾ ਕਿ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

👉ਹੁਣ ਤੱਕ ਸਭ ਤੋਂ ਜ਼ਿਆਦਾ 3 ਲੱਖ ਤੋਂ ਵੱਧ...