Bathinda News:ਮਾਲਵਾ ਕਾਲਜ ਬਠਿੰਡਾ ਐਮ.ਸੀ.ਏ. ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨਿਆ ਗਿਆ ਹੈ,ਵਿਚ ਨਤੀਜਾ 100# ਰਿਹਾ ਹੈ।ਨਤੀਜੇ ਮੁਤਾਬਿਕ ਕਾਲਜ ਦੀ ਵਿਦਿਆਰਥਣ ਸਰਬਜੀਤ ਕੌਰ ਅਤੇ ਰਮਨਦੀਪ ਕੌਰ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਸਾਂਝੇ ਤੌਰ ‘ਤੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋਂ ਕਿ ਵੀਰਜੀਤ ਕੌਰ ਨੇ 87.5% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਤੀਜਾ ਸਥਾਨ ਗੁਰਮੀਤ ਕੌਰ, ਰਾਮਰਛਪਾਲ ਸਿੰਘ ਅਤੇ ਜਸਮੀਨ ਕੌਰ ਨੇ 85% ਅੰਕ ਪ੍ਰਾਪਤ ਕਰਕੇ ਸਾਂਝਾ ਕੀਤਾ ਹੈ।
ਇਹ ਵੀ ਪੜ੍ਹੋ Firozpur ‘ਚ ਦਿਨ-ਦਿਹਾੜੇ ਗੋ.ਲੀ+ਆਂ ਚਲਾਉਣ ਵਾਲਿਆਂ ਦਾ ਪੁਲਿਸ ਨੇ ਕੀਤਾ ‘ Encounter’
ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਸਾਰੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ । ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਐਮਸੀਏ ਦੇ ਵਿਦਿਆਰਥੀਆਂ ਨੂੰ ਸਫਲਤਾ ਦੀ ਉਚਾਈ ਪ੍ਰਾਪਤ ਕਰਨ ਲਈ ਸ਼ਾਨਦਾਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਕਾਲਜ ਪ੍ਰਬੰਧਨ ਦਾ ਧੰਨਵਾਦ ਕੀਤਾ। ਕਾਲਜ ਪ੍ਰਬੰਧਨ ਨੇ ਕਾਲਜ ਦੇ ਸਾਲਾਨਾ ਸਮਾਗਮ ਵਿੱਚ ਮੈਰਿਟ ਧਾਰਕਾਂ ਨੂੰ ਕਰੀਅਰ ਦੇ ਸਭ ਤੋਂ ਵਧੀਆ ਮੌਕੇ ਦੇਣ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।