Malwa College ਨੇ ਪੂਰੇ ਉਤਸ਼ਾਹ ਨਾਲ ਮਨਾਇਆ ‘ਰਾਸਟਰੀ ਖੇਡ ਦਿਵਸ’

Date:

spot_img

Bathinda News:Malwa College; ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਨੇ 29 ਅਗਸਤ ਨੂੰ ‘ਹਾਕੀ ਦੇ ਜਾਦੂਗਰ’ ਵਜੋਂ ਜਾਣੇ ਜਾਂਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ’ਰਾਸ਼ਟਰੀ ਖੇਡ ਦਿਵਸ’ ਬਹੁਤ ਉਤਸ਼ਾਹ ਨਾਲ ਮਨਾਇਆ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਅਤੇ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨਦੇ ਡੀਨ ਸ੍ਰੀ ਆਰ.ਸੀ. ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਨੂੰ ਜੀਵਨ ਦੇ ਅਨਿੱਖੜਵੇਂ ਅੰਗ ਵਜੋਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨਕਾਲਜ ਦੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਨਾਲ ਕ੍ਰਿਕਟ ਦੇ ਮੁਕਾਬਲੇ ਕਰਵਾਏ ਗਏ। ਮੈਚ ਦੌਰਾਨ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜੀ ਕਰਦੇ ਹੋਏ ਨਿਧਾਰਤ 8 ਓਵਰਾਂ ਵਿੱਚ 97 ਦੌੜਾ ਦਾ ਟੀਚਾ ਰੱਖਿਆ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਇਸ ਮੁਕਾਬਲੇ ਨੂੰ ਮਾਲਵਾ ਕਾਲਜ ਨੇ 3 ਵਿਕਟਾਂ ਨਾਲ ਜਿੱਤਿਆ।ਪ੍ਰੋਗਰਾਮ ਦੀ ਸਮਾਪਤੀ ਇਨਾਮ ਵੰਡ ਸਮਾਰੋਹ ਨਾਲ ਹੋਈ, ਜਿੱਥੇ ਜੇਤੂਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਰਸਮੀ ਤੌਰ ‘ਤੇ ਧੰਨਵਾਦ ਕੀਤਾ।ਇਹ ਪੂਰਾ ਪ੍ਰੋਗਰਾਮ ਸਹਾਇਕ ਪ੍ਰੋਫੈਸਰ ਰਾਜਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਨਿਰਵੈਰ ਸਿੰਘ, ਸਹਾਇਕ ਪ੍ਰੋਫੈਸਰ ਗਿਰੀਸ਼, ਸਹਾਇਕ ਪ੍ਰੋ. ਅਰਸ਼ਦੀਪ ਕੌਰ ਅਤੇ ਸਹਾਇਕ ਪ੍ਰੋ. ਰਮਨਦੀਪ ਕੌਰਦੇ ਸਮਰਪਿਤ ਸਹਿਯੋਗ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।ਸਮਾਗਮ ਦੀ ਕਾਰਵਾਈ ਦਾ ਸੰਚਾਲਨ ਸਹਾਇਕ ਪ੍ਰੋ. ਜਗਦੀਪ ਸਿੰਘ, ਸਹਾਇਕ ਪ੍ਰੋ. ਸੁਖਪ੍ਰੀਤ ਕੌਰ ਅਤੇ ਖੇਡ ਇੰਜਾਰਜ ਕੁਲਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਕੀਤਾ ਗਿਆ, ਜਿਨ੍ਹਾਂ ਦੇ ਯਤਨਾਂ ਨੇ ਪ੍ਰੋਗਰਾਮ ਦੇ ਸਚਾਰੂ ਸੰਚਾਲਨ ਵਿੱਚ ਅਹਿਮ ਭੂਮਿਕਾ ਨਿਭਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...