ਬਠਿੰਡਾ, 5 ਸਤੰਬਰ: ਸਥਾਨਕ ਮਾਲਵਾ ਕਾਲਜ ਵੱਲੋਂ ਅੱਜ ਅਧਿਆਪਕ ਦਿਵਸ ਮੌਕੇ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਖੂਨਦਾਨ ਕੈਂਪ ਲਾਈਫ ਸੇਵਿੰਗ ਹੈਲਥ ਕੇਅਰ ਸੁਸਾਇਟੀ ਅਤੇ ਵਾਦੀ ਬਲੱਡ ਬੈਂਕ ਦੇ ਸਹਿਯੋਗ ਨਾਲ ਲਗਾਇਆ ਗਿਆ। ਪ੍ਰਿੰਸੀਪਲ ਡਾ. ਰਾਜ ਕੁਮਾਰ ਗੋਇਲ ਦੀ ਅਗਵਾਈ ਹੇਠ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੇ ਸ਼ੁਭ ਮੌਕੇ ’ਤੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ਗਏ ਇਸ ਕੈਂਪ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ।
ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ
ਕੈਂਪ ਦਾ ਉਦਘਾਟਨ ਪ੍ਰਿੰਸੀਪਲ ਡਾ: ਰਾਜ ਕੁਮਾਰ ਗੋਇਲ, ਡਿਪਟੀ ਡਾਇਰੈਕਟਰ- ਡਾ. ਸਰਬਜੀਤ ਕੌਰ ਢਿੱਲੋਂ ਅਤੇ ਡੀਨ ਆਰ ਸੀ ਸ਼ਰਮਾ ਨੇ ਕੀਤਾ ।ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ: ਗੋਇਲ ਨੇ ਕਿਹਾ ਕਿ ਸਾਨੂੰ ਆਪਣੇ ਸਮਾਜ ਵਿਚ, ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕਰਕੇ ਬਹੁਤ ਸਕੂਨ ਮਿਲਦਾ ਹੈ। ਡਾ.ਸਰਬਜੀਤ ਢਿੱਲੋਂ ਨੇ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਨੂੰ ਜਗਾਉਣਾ ਹੈ। ਇਸ ਨੇਕ ਕਾਰਜ ਲਈ ਕਾਲਜ ਦੇ 50 ਦੇ ਕਰੀਬ ਵਲੰਟੀਅਰਾਂ ਨੇ ਆਪਣਾ ਖੂਨਦਾਨ ਕੀਤਾ।
SSD Girls College ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ
ਸਮਾਗਮ ਦੀ ਸਮਾਪਤੀ ਡੀਨ ਆਰ ਸੀ ਸ਼ਰਮਾ ਦੁਆਰਾ ਧੰਨਵਾਦ ਦੇ ਰਸਮੀ ਮਤੇ ਨਾਲ ਹੋਈ । ਦਾਨੀ ਵਲੰਟੀਅਰਾਂ ਨੂੰ ਸਰਟੀਫ਼ਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਐੱਚ.ਡੀ.ਐੱਫ.ਸੀ ਬੈਂਕ ਵੱਲੋਂ ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਸਮੂਹ ਸਟਾਫ਼ ਮੈਂਬਰਾਂ ਨੂੰ ਅਧਿਆਪਕ ਦਿਵਸ ’ਤੇ ਪ੍ਰਸ਼ੰਸਾ ਦੇ ਚਿੰਨ੍ਹ ਵਜੋਂ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਵਿਭਾਗਾਂ ਦੇ ਮੁਖੀਆਂ ਸਮੇਤ ਦੋਵਾਂ ਕਾਲਜਾਂ ਦੇ ਸਟਾਫ਼ ਮੈਂਬਰਾਂ ਨੇ ਹਾਜ਼ਰੀ ਭਰੀ।