spot_img
spot_img

Malwa College ਦਾ ਬੀ.ਬੀ.ਏ.ਭਾਗ ਤੀਜਾ ਸਮੈਸਟਰ ਪੰਜਵਾ ਦਾ ਨਤੀਜਾ ਸ਼ਾਨਦਾਰ ਰਿਹਾ

Date:

spot_img

Bathinda News: Malwa College ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਬੀ.ਬੀ.ਏ. ਭਾਗ ਤੀਜਾ ਸਮੈਸਟਰ ਪੰਜਵਾ ਨਤੀਜਾ ਸ਼ਾਨਦਾਰ ਰਿਹਾ। ਇਸ ਨਤੀਜੇ ਵਿੱਚ ਕਾਲਜ ਦੇ ਹੋਣਹਾਰ ਵਿਦਿਆਰਥਣ ਵੀਰਾਂ ਕੌਰ ਨੇ 83 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵੀਰਾਂ ਕੌਰ ਨੇ 78 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਮੀਨਾ ਕੁਮਾਰੀ ਨੇ 75 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਤੀਜਾ ਸਥਾਨ ਤੇ ਰਹੀ।

ਇਹ ਵੀ ਪੜ੍ਹੋ  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ

ਕਾਲਜ ਦੇ ਪ੍ਰਿੰਸੀਪਲ ਡਾ.ਮਨਜੀਤ ਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਵਿਭਾਗ ਦੇ ਮੁਖੀ ਮੈਡਮ ਸ਼ਿਵਾਨੀ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਇਹ ਹੋਣਹਾਰ ਵਿਦਿਆਰਥੀ ਆਪਣੇ ਮਾਪੇ ਅਤੇ ਕਾਲਜ ਦਾ ਨਾਮ ਆਸਮਾਨ ਦੀਆਂ ਬੁਲੰਦੀਆਂ ਤੇ ਲੈ ਕੇ ਜਾਣਗੇ। ਡਾ.ਮਨਜੀਤ ਸਿੰਘ ਨੇ ਕਾਲਜ ਦੇ ਦੂਜੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ।ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related