ਮਾਲਵਾ ਕਾਲਜ਼ ਨੇ ਆਪਣੇ ਵਿਦਿਆਰਥੀਆਂ ਨੂੰ ਕਰਵਾਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੀ ਇੱਕ ਰੋਜ਼ਾ ਯਾਤਰਾ

0
40

ਬਠਿੰਡਾ, 9 ਸਤੰਬਰ: ਸਥਾਨਕ ਮਾਲਵਾ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਵੱਲੋਂ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਇੱਕ ਰੋਜ਼ਾ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ।ਬੀ.ਸੀ.ਏ.-ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਜੋ ਕਿ ਸਿੱਖ ਧਰਮ ਦੇ ਪੰਜ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਹੈ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਵਿਦਿਆਰਥੀਆਂ ਨੇ ਭੋਰਾ ਸਾਹਿਬ ਦੇ ਦਰਸ਼ਨ ਕੀਤੇ , ਜਿੱਥੇ ਬਾਬਾ ਦੀਪ ਸਿੰਘ ਜੀ ਨੇ ਆਦਿ ਗ੍ਰੰਥ ਦੀਆਂ ਚਾਰ ਕਾਪੀਆਂ ਦੀ ਰਚਨਾ ਕੀਤੀ ਸੀ।

ਦੇਸ਼ ਭਗਤ ਯੂਨੀਵਰਸਿਟੀ ਨੇ ਐਮਬੀਬੀਐਸ ਪ੍ਰੋਗਰਾਮ ਲਈ ਅਮਰੀਕਾ ਵਿੱਚ ਨਵੇਂ ਕੈਂਪਸ ਦੇ ਨਾਲ ਵਿਸ਼ਵ ਪੱਧਰ ’ਤੇ ਕੀਤਾ ਵਿਸਥਾਰ

ਉਨ੍ਹਾਂ ਨੇ ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਜੰਡਸਰ ਸਾਹਿਬ ਅਤੇ ਗੁਰਦੁਆਰਾ ਲਿਖਣਸਰ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਲਿਖਤਾਂ ਅਤੇ ਪਾਵਨ ਸਰੂਪਾਂ ਨੂੰ ਵੀ ਦੇਖਿਆ ਹੈ ਜੋ ਭਾਈ ਡੱਲਾ ਜੀ ਦੇ ਵੰਸ਼ਜਾਂ ਦੁਆਰਾ ਸੁਰੱਖਿਅਤ ਰੱਖਿਆ ਗਿਆ ਹੈ। ਪ੍ਰਿੰਸੀਪਲ ਡਾ.ਰਾਜ ਕੁਮਾਰ ਗੋਇਲ ਨੇ ਡਾ.ਸਰਬਜੀਤ ਢਿੱਲੋਂ – ਡਿਪਟੀ ਡਾਇਰੈਕਟਰ ਨੂੰ ਅਜਿਹੇ ਧਾਰਮਿਕ ਅਤੇ ਇਤਿਹਾਸਕ ਟੂਰ ਦਾ ਆਯੋਜਨ ਕਰਨ ਲਈ ਪਹਿਲਕਦਮੀ ਕਰਨ ਲਈ ਵਧਾਈ ਦਿੱਤੀ।

ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ.) ਵੱਲੋਂ ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਆਯੋਜਿਤ

ਡਾ: ਸਰਬਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਵਿੱਚ ਵੀ ਅਜਿਹੇ ਹੋਰ ਇਤਿਹਾਸਕ ਅਤੇ ਵਿੱਦਿਅਕ ਟੂਰ ਕਰਵਾਏ ਜਾਣਗੇ।ਸਹਾਇਕ ਪ੍ਰੋਫ਼ੈਸਰ ਪਰਮਵੀਰ ਕੌਰ, ਸਹਾਇਕ ਪ੍ਰੋ.ਅਮਰਜੋਤ ਸਿੰਘ, ਸਹਾਇਕ ਪ੍ਰੋ. ਸਰਬਜੀਤ ਕੌਰ, ਸਹਾਇਕ ਪ੍ਰੋ. ਰਮਨਦੀਪ ਕੌਰ, ਸਹਾਇਕ ਪ੍ਰੋ. ਗੁਰਮੀਤ ਸਿੰਘ ,ਸਹਾਇਕ ਪ੍ਰੋ. ਗਗਨਦੀਪ ਕੌਰ ਅਤੇ ਕੰਪਿਊਟਰ ਪ੍ਰਬੰਧਕ ਅਮਿਤ ਕੁਮਾਰ ਵਿਦਿਆਰਥੀਆਂ ਦੇ ਟੂਰ ਨਾਲ ਸ਼ਾਮਿਲ ਸਨ।

 

LEAVE A REPLY

Please enter your comment!
Please enter your name here