ਬਠਿੰਡਾ, 31 ਜਨਵਰੀ : ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ 17ਵੇਂ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਰਾਸਤੀ ਪਿੰਡ ਜੈਪਾਲਗੜ੍ਹ ਦੀ ਸਾਫ਼-ਸਫ਼ਾਈ, ਡਾਕਟਰੀ ਟੀਮਾਂ, ਪੀਣ ਵਾਲੇ ਪਾਣੀ, ਬੈਰੀਕੇਟਿੰਗ, ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਟਰੈਫ਼ਿਕ ਸਬੰਧੀ ਸੁਚੱਜੇ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਅਗਾਊਂ ਲੋੜੀਂਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ।
ਬਠਿੰਡਾ ਸ਼ਹਿਰ ਅੰਦਰ ਕਮਰਸ਼ੀਅਲ ਵਹੀਕਲਾਂ ਦੀ ਇੰਟਰੀ ਹੋਈ ਬੰਦ
ਇਸ ਦੌਰਾਨ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਮੇਲਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ। ਇਸ ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ। ਇਸ ਮੌਕੇ ਇੱਥੋ ਹੀ ਵਿਰਾਸਤੀ ਜਲੂਸ ਕੱਢਿਆ ਜਾਵੇਗਾ ਜਿਸ ਵਿੱਚ ਪੁਰਾਤਨ ਤੇ ਵਿਰਾਸਤੀ ਵਸਤਾਂ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸ਼ਾਮਲ ਹੋਣਗੀਆ।ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ ਤੋਂ ਇਲਾਵਾ ਪ੍ਰਸਿੱਧ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਪੰਕਜ ਕੁਮਾਰ, ਨਗਰ ਨਿਗਮ ਤੋਂ ਕਾਰਜਕਾਰੀ ਇੰਜਨੀਅਰ ਰਾਜਿੰਦਰ ਕੁਮਾਰ, ਤਹਿਸੀਲਦਾਰ ਗੁਰਮੁਖ ਸਿੰਘ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਆਗੂ ਚਮਕੌਰ ਮਾਨ ਹਾਜ਼ਰ ਸਨ।
Share the post "ਵਿਰਾਸਤੀ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਫਾਊਂਡੇਸ਼ਨ ਤੇ ਅਧਿਕਾਰੀਆਂ ਨੇ ਕੀਤੀ ਮੀਟਿੰਗ"