ਵਿਅਕਤੀ ਨੇ ਮਾਲ ਗੱਡੀ ਹੇਠਾਂ ਆ ਕੇ ਕੀਤੀ ਖੁਦ+ਕੁਸ਼ੀ

0
45
+2

Bathinda News: ਬੀਤੀ ਰਾਤ ਸਥਾਨਕ ਬਠਿੰਡਾ ਫਿਰੋਜ਼ਪੁਰ ਰੇਲਵੇ ਲਾਈਨ ‘ਤੇ ਥਾਣਾ ਥਰਮਲ ਦੇ ਪਿੱਛੇ ਰੇਲਵੇ ਲਾਈਨਾਂ ‘ਤੇ ਇਕ ਅਣਪਛਾਤੇ ਵਿਅਕਤੀ ਨੇ ਤੇਲ ਟੈਂਕਰਾਂ ਨਾਲ ਭਰੀ ਮਾਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ, ਜਿਸ ਕਾਰਨ ਲਾਸ਼ ਦੇ ਟੁਕੜੇ-ਟੁਕੜੇ ਹੋ ਗਏ।ਸਹਾਰਾ ਹੈੱਡਕੁਆਰਟਰ ਵਿਖੇ ਕਿਸੇ ਵਿਅਕਤੀ ਵੱਲੋਂ ਹਾਦਸੇ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਤੁਰੰਤ ਮੌਕੇ ‘ਤੇ ਪਹੁੰਚੀ, ਜਿੱਥੇ ਇਕ ਵਿਅਕਤੀ ਦੀ ਬੁਰੀ ਤਰ੍ਹਾਂ ਕੁਚਲੀ ਹੋਈ ਲਾਸ਼ ਪਈ ਸੀ।

ਇਹ ਵੀ ਪੜ੍ਹੋ  ਘੋਰ ਕਲਯੁਗ; 16 ਸਾਲਾਂ ਨਾਬਾਲਿਗ ਲੜਕੇ ਨੇ ਫ਼ੋਨ ਦੇ ਲਈ ਦੋਸਤ ਦਾ ਕੀਤਾ ਕ.ਤ+ਲ

ਸਹਾਰਾ ਟੀਮ ਨੇ ਥਾਣਾ ਜੀ.ਆਰ.ਪੀ.ਨੂੰ ਰਿਪੋਰਟ ਕੀਤੀ।ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਸਹਾਰਾ ਟੀਮ ਨੇ ਮ੍ਰਿਤਕ ਦੀ ਪਛਾਣ ਕਰ ਲਈ ਹੈ। ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ 55 ਵਾਸੀ ਪਾਰਸ ਰਾਮ ਨਗਰ ਵਜੋਂ ਹੋਈ ਹੈ। ਪੁਲੀਸ ਕਾਰਵਾਈ ਤੋਂ ਬਾਅਦ ਸਹਾਰਾ ਦੀ ਟੀਮ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here