ਫਾਜਲਿਕਾ, 8 ਜੁਲਾਈ: ਐਸ.ਐਸ.ਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਡੀ.ਐਸ.ਪੀ ਅਬੋਹਰ ਸ਼ਹਿਰੀ ਅਰੁਣ ਮੁੰਡਨ ਦੀ ਨਿਗਰਾਨੀ ਹੇਠ ਇੰਸਪੈਕਟਰ ਪ੍ਰੋਮਿਲਾ ਰਾਣੀ ਵੱਲੋਂ ਅਬੋਹਰ ਵਿੱਚ ਇੱਕ ਭਰਾ ਵੱਲੋਂ ਦੂਸਰੇ ਭਰਾ ਦਾ ਕਤਲ ਕਰਨ ਦੇ ਮਾਮਲੇ ਵਿੱਚ ਮੁਜ਼ਰਮ ਨੂੰ ਇੱਕ ਘੰਟੇ ਦੇ ਅੰਦਰ ਅੰਦਰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਅੱਜ ਅਬੋਹਰ ਦੇ ਥਾਣਾ ਸਿਟੀ 2 ਅਧੀਨ ਪੈਂਦੀ ਮੈਟਰੋ ਕਲੋਨੀ ਕੰਧ ਵਾਲਾ ਰੋਡ ਅਬੋਹਰ ਵਿੱਚ ਇੱਕ ਕਤਲ ਦੀ ਵਾਰਦਾਤ ਹੋਈ ਸੀ,
ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ’ਚ ਬੱਬਰ ਖ਼ਾਲਸਾ ਦਾ ਕਾਰਕੁੰਨ ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ
ਜਿਸਦੇ ਵਿਚ ਘਰੇਲੂ ਝਗੜੇ ਦੇ ਚੱਲਦੇ ਸੁਰਿੰਦਰ ਪਾਲ ਨਾਮ ਦੇ ਵਿਅਕਤੀ ਵੱਲੋਂ ਆਪਣੇ ਭਰਾ ਪੰਕਜ ਪਾਲ ਦਾ ਕਤਲ ਕਰ ਦਿੱਤਾ ਸੀ। ਜਿਸਤੇ ਪੁਲਿਸ ਵੱਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਇੱਕ ਘੰਟੇ ਦੇ ਅੰਦਰ ਅੰਦਰ ਹੀ ਇਸ ਕਤਲ ਦੇ ਕੇਸ ਨੂੰ ਟਰੇਸ ਕਰਕੇ ਕਥਿਤ ਦੋਸ਼ੀ ਸੁਰਿੰਦਰ ਪਾਲ ਨੂੰ ਰਾਊਂਡਅਪ ਕਰ ਲਿਆ ਗਿਆ ਹੈ। ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਨੋ ਭਰਾਵਾ ਦਾ ਆਪਸ ਵਿੱਚ ਘਰੇਲੂ ਝਗੜੇ ਸੀ ਅਤੇ ਦੋਸ਼ੀ ਨੇ ਆਪਣੇ ਭਰਾ ਤੇ ਪੇਚਕਸ ਨਾਲ ਵਾਰ ਕੀਤਾ, ਜਿਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਦੌਰਾਨੇ ਇਲਾਜ ਉਸਦੀ ਮੌਤ ਹੋ ਗਈ। ਦੋਸ਼ੀ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।