WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ਾਂ ਹੇਠ ਕਾਬੂ ਕੀਤਾ ਮਿਲਕ ਪਲਾਂਟ ਦਾ ਮੈਨੇਜਰ ਨਿਕਲਿਆਂ ਕਰੋੜਪਤੀ

ਲੱਖਾਂ ਦੀ ਨਗਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਇੱਕ ਹੋਰ ਕੇਸ ਦਰਜ
ਮੋਹਾਲੀ, 6 ਦਸੰਬਰ: ਬੀਤੇ ਕੱਲ ਵਿਜੀਲੈਂਸ ਬਿਊਰੋ ਵਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਕਾਬੁੂ ਕੀਤਾ ਗਿਆ ਮੋਹਾਲੀ ਮਿਲਕ ਪਲਾਂਟ ਦਾ ਮੈਨੇਜਰ ਕਰੋੜਪਤੀ ਨਿਕਲਿਆ ਹੈ। ਵਿਜੀਲੈਂਸ ਦੀ ਟੀਮ ਵਲੋਂ ਅੱਜ ਮੈਨੇਜ਼ਰ ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ। ਵਿਜੀਲੈਂਸ ਦੇ ਅਧਿਕਾਰੀਆਂ ਮੁਤਾਬਕ ਛੋਟੇ ਅਹੁੱਦੇ ’ਤੇ ਤੈਨਾਤ ਇਸ ਅਧਿਕਾਰੀ ਵਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਇੱਕ ਹੋਰ ਵੱਖਰਾ ਕੇਸ ਦਰਜ਼ ਕੀਤਾ ਗਿਆ ਹੈ, ਜਿਸਦੀ ਅਲੱਗ ਤੋਂ ਜਾਂਚ ਕੀਤੀ ਜਾਵੇਗੀ।

ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਦੌਰਾਨ ਮੋਹਾਲੀ ਦੀ ਅਦਾਲਤ ਨੇ ਅੱਜ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਉਕਤ ਮੁਲਜ਼ਮ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਦੇ ਦਿੱਤਾ ਹੈ। ਵਿਜੀਲੈਂਸ ਦੇ ਅਧਿਕਾਰੀਆਂ ਮੁਤਾਬਕ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ 7 ਲੱਖ ਰੁਪਏ ਨਕਦ, 8 ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦਾ ’ਕੜਾ’, ਕੁਝ ਗਹਿਣੇ ਅਤੇ 14 ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਹਨ। ਸੂਚਨਾ ਮੁਤਾਬਕ ਵਿਜੀਲੈਂਸ ਨੇ ਉਹ ਕੀਮਤੀ ਘੜੀ ਵੀ ਬਰਾਮਦ ਕਰ ਲਈ ਹੈ, ਜਿਹੜੀ ਇਸ ਮੈਨੇਜਰ ਨੇ ਸ਼ਿਕਾਇਤਕਰਤਾ ਕੋਲੋਂ ਗਿਫਟ ਦੇ ਤੌਰ ‘ਤੇ ਲਈ ਸੀ। ਮਾਮਲੇ ਦੀ ਮਹੱਤਤਾ ਨੂੰ ਦੇਖਦਿਆਂ ਵਿਜੀਲੈਂਸ ਬਿਊਰੋ ਵੱਲੋਂ ਬੈਂਕ ਨੂੰ ਉਸਦਾ ਲਾਕਰ ਫਰੀਜ਼ ਕਰਨ ਅਤੇ ਹੋਰਨਾਂ ਬੈਂਕਾਂ ਨੂੰ ਉਸਦੇ ਖਾਤਿਆਂ ਦੇ ਸਾਰੇ ਵੇਰਵੇ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ।

ਸਰਕਾਰੀ ਦਫ਼ਤਰਾਂ ’ਚ ਕੰਮਕਾਜ਼ ਲਈ ਜਾਣ ਵਾਲੇ ਸਾਵਧਾਨ: ਬਾਬੂਆਂ ਦੀ ਹੜਤਾਲ 11 ਦਸੰਬਰ ਤੱਕ ਵਧੀ

ਜ਼ਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਦੇ ਉਕਤ ਕਰਮਚਾਰੀ ਨੂੰ ਸੁਖਬੀਰ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਸੀ, ਜੋ ਉਕਤ ਮਿਲਕ ਪਲਾਂਟ ’ਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ। ਮੈਨੇਜਰ ਨੇ ਸ਼ਿਕਾਇਤਕਰਤਾ ਦੇ ਦੁੱਧ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਜਿਸਦੇ ਚੱਲਦੇ ਉਸਨੂੰ ਰੰਗੇ ਹੱਥੀ ਰਿਸ਼ਵਤ ਲੈਦਿਆਂ ਕਾਬੂ ਕਰਕੇ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ -1, ਪੰਜਾਬ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ ਸੀ।

 

Related posts

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ

punjabusernewssite

ਲਾਲ ਚੰਦ ਕਟਾਰੂਚੱਕ ਵੱਲੋਂ ਖਿਜ਼ਰਾਬਾਦ ਅਨਾਜ ਮੰਡੀ ਦਾ ਦੌਰਾ ਕਰਕੇ ਪੰਜਾਬ ਭਰ ਵਿੱਚ ਕਣਕ ਦੀ ਖਰੀਦ ਦੀ ਕਰਵਾਈ ਰਸਮੀ ਸ਼ੁਰੂਆਤ

punjabusernewssite

ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ: ਹਰਭਜਨ ਸਿੰਘ ਈ ਟੀ ਓ

punjabusernewssite