Monday, February 2, 2026

Maninderjit Singh Bedi ਬਣੇ ਪੰਜਾਬ ਦੇ ਨਵੇਂ Advocate General,ਸੰਭਾਲਿਆ ਅਹੁੱਦਾ

Date:

spot_img

Punjab News: ਬੀਤੀ ਸ਼ਾਮ ਪੰਜਾਬ ਦੇ ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਗੈਰੀ ਵੱਲੋਂ ਅਚਾਨਕ ਅਸਤੀਫਾ ਦੇਣ ਤੋਂ ਬਾਅਦ 24 ਘੰਟਿਆਂ ਦੇ ਅੰਦਰ ਅੰਦਰ ਪੰਜਾਬ ਸਰਕਾਰ ਨੇ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਅੱਜ ਦੇਰ ਸ਼ਾਮ ਜਾ ਰਹੀ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਦੇ ਤਹਿਤ ਖਰੜ ਦੇ ਰਹਿਣ ਵਾਲੇ ਐਡਵੋਕੇਟ ਮਨਜਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ ਬਠਿੰਡਾ ਦੇ ‘ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ’ ਦੀਆਂ ਚੋਣਾਂ ’ਚ ਹਰਦੀਪਕ ਸਿੰਘ ਨੇ ਮਾਰੀ ਬਾਜ਼ੀ

ਉਹ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਗ੍ਰਹਿ ਅਤੇ ਨਿਆ ਵਿਭਾਗ ਵਿੱਚ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਦਸੰਬਰ 2024 ਦੇ ਵਿੱਚ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਐਡਮਨਿਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ।ਇਸ ਦੌਰਾਨ ਐਡਵੋਕੇਟ ਬੇਦੀ ਨੇ ਅੱਜ ਆਪਣਾ ਅਹੁੱਦਾ ਵੀ ਸੰਭਾਲ ਲਿਆ। ਦੱਸਣਾ ਬਣਦਾ ਹੈ ਕਿ ਮੂਲ ਰੂਪ ਵਿੱਚ ਬਠਿੰਡਾ ਜ਼ਿਲੇ ਦੇ ਪਿੰਡ ਕੋਠਾ ਗੁਰੂ ਨਾਲ ਸਬੰਧਿਤ ਐਡਵੋਕੇਟ ਮਨਜਿੰਦਰਜੀਤ ਸਿੰਘ ਬੇਦੀ ਫੌਜਦਾਰੀ ਮਾਮਲਾ ਦੇ ਮਾਹਿਰ ਵਕੀਲ ਮੰਨੇ ਜਾਂਦੇ ਹਨ ਅਤੇ ਉਹਨਾਂ ਨੇ ਕਈ ਮਹੱਤਵਪੂਰਨ ਕੇਸਾਂ ਦੇ ਵਿੱਚ ਨਾਮਣਾ ਖੱਟਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

ਕੰਪਿਊਟਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਡਿਊਟੀਆਂ ਦਾ ਵਿਰੋਧ; ਭਲਕੇ ਡੀ.ਸੀ. ਬਠਿੰਡਾ ਨੂੰ ਸੌਂਪਣਗੇ ਮੰਗ ਪੱਤਰ

Bathinda News:ਅੱਜ ਬਠਿੰਡਾ ਵਿਖੇ ਜ਼ਿਲ੍ਹੇ ਦੀਆਂ ਸਮੂਹ ਕੰਪਿਊਟਰ ਅਧਿਆਪਕ...