ਮਨੀਸ਼ ਤਿਵਾੜੀ ਨੇ ਸ਼ੋਅਰੂਮ, ਬੂਥ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ

0
14

ਚੰਡੀਗੜ੍ਹ, 21 ਅਪਰੈਲ : ਚੰਡੀਗੜ੍ਹ ਪਾਰਲੀਮਾਨੀ ਹਲਕੇ ਤੋਂ ਇੰਡੀਆ ਗਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਦਾ ਅੱਜ ਸੈਕਟਰ-18, 19, 21 ਅਤੇ 29 ਵਿੱਚ ਲੋਕਾਂ ਅਤੇ ਵਪਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਦੌਰਾਨ ਤਿਵਾੜੀ ਨੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ ਅਤੇ ਹੋਰ ਸੀਨੀਅਰ ਆਗੂਆਂ ਸਾਬਕਾ ਮੇਅਰ ਸੁਭਾਸ਼ ਚਾਵਲਾ, ਸਾਬਕਾ ਮੇਅਰ ਰਵਿੰਦਰਪਾਲ ਸਿੰਘ ਪਾਲੀ, ਹਰਮੇਲ ਕੇਸਰੀ ਨਾਲ ਵੱਖ-ਵੱਖ ਮੁੱਦਿਆਂ ’ਤੇ ਲੋਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਜਿੱਥੇ ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣਕਾਰੀ ਲਈ।

ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਕਿਸਾਨਾਂ ਨੇ ਘੇਰਿਆਂ, ਦਿਖ਼ਾਈਆਂ ਕਾਲੀਆਂ ਝੰਡੀਆਂ

ਤਿਵਾੜੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਸਾਰੇ ਮੁੱਦਿਆਂ ਦੇ ਹੱਲ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਲੋਕਾਂ ਅਤੇ ਦੁਕਾਨਦਾਰਾਂ ਤੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।ਡੋਰ-ਟੂ-ਡੋਰ ਪ੍ਰਚਾਰ ਦੌਰਾਨ ਗੈਰ ਰਸਮੀ ਗੱਲਬਾਤ ਕਰਦਿਆਂ, ਤਿਵਾੜੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।ਚੰਡੀਗੜ੍ਹ ਵਿੱਚ ਜਨਮੇ, ਪੱਲੇ ਅਤੇ ਪੜ੍ਹੇ-ਲਿਖੇ, ਤਿਵਾੜੀ ਨੇ ਕਿਹਾ ਕਿ ਉਹ ਸ਼ਹਿਰ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਇਥੋਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੈ।

ਵਿਜੇ ਸਾਂਪਲਾ ਦੀ ਹੋਈ ਨਰਾਜ਼ਗੀ ਦੂਰ! ਜਾਖ਼ੜ ਨੇ ਘਰ ਜਾ ਕੇ ਮਿਟਾਏ ਗਿਲੇ-ਸ਼ਿਕਵੇ

ਉਨ੍ਹਾਂ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ ਬਿਆਨਬਾਜ਼ੀ ਰਾਹੀਂ ਝੂਠ ਫੈਲਾਉਣ ਤੋਂ ਇਲਾਵਾ ਪਿਛਲੇ ਦਹਾਕੇ ਦੀ ਇੱਕ ਵੀ ਪ੍ਰਾਪਤੀ ਬਾਰੇ ਦੱਸੇ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਕੌਂਸਲਰ ਤਰੁਣਾ ਮਹਿਤਾ, ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ, ਕੈਪੀਟਲ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਰੂਬੀ, ਜਨਰਲ ਸਕੱਤਰ ਅਸ਼ੋਕ ਸਚਦੇਵਾ, ਸਤਨਾਮ ਸਿੰਘ, ਪੁਨੀਤ ਕਾਲੜਾ, ਚਰਨਜੀਤ ਸਿੰਘ ਬੱਬੂ, ਜਗਜੀਤ ਸਿੰਘ, ਸਾਹਿਬ ਸਿੰਘ, ਗੌਰਵ ਜੈਸਵਾਲ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here