
ਚੰਡੀਗੜ੍ਹ, 25 ਅਕਤੂਬਰ: ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਵਿਦੇਸ਼ ਮੰਤਰਾਲੇ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਾਮਜਦ ਕੀਤਾ ਗਿਆ ਹੈ। ਇਸ ਕਮੇਟੀ ਦੇ ਚੇਅਰਮੈਨ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਹਨ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਵਿਦੇਸ਼ਾਂ ਦੇ ਦੌਰੇ ਤੇ ਜਾਂਦੇ ਰਹਿੰਦੇ ਹਨ। ਇਸ ਤੋਂ ਇਲਾਵਾ, ਉਹ ਵਿਦੇਸ਼ ਨੀਤੀ ਨਾਲ ਸੰਬੰਧਿਤ ਮਸਲਿਆਂ ਨੂੰ ਸਮੇਂ-ਸਮੇਂ ਸਿਰ ਆਪਣੀ ਕਲਮ ਨਾਲ ਵੀ ਚੁੱਕਦੇ ਰਹਿੰਦੇ ਹਨ।
ਇੰਨਾਂ ਖਬਰਾਂ 'ਤੇ ਵੀ ਮਾਰੋਂ ਝਾਤ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਸਕੀਮਾਂ ਦੇ ਲਾਗੂ ਕਰਨ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਦਿੱਤ...
ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ...
ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤ...




