ਪਠਾਨਕੋਟ, 16 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਪਠਾਨਕੋਟ ਦੇ ਬਮਿਆਲ ਦੇ ਪਿੰਡ ਭੋਲਾਪੁਰ ਦੀ ਰਹਿਣ ਵਾਲੀ ਇੱਕ ਮਹਿਲਾ ਮਨਮੀਤ ਕੌਰ ਨੂੰ ਵਿਆਹ ਦਾ ਝਗੜਾ ਨਿਪਟਾਉਣ ਲਈ ਥਾਣੇਦਾਰ ਦੇ ਨਾਂ ’ਤੇ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜਮ ਦੇ ਵਿਰੁਧ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ਼ ਕਰਵਾਈ ਸੀ। ਜਿਸ ਵਿਚ ਉਸਨੇ ਦੋਸ਼ ਲਗਾਇਆ ਸੀ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ।
ਨਵੇਂ ਬਣੇ ਡੀਐਸਪੀ ਦੇ ਏਡੀਜੀਪੀ ਤੇ ਐਸਐਸਪੀ ਨੇ ਲਗਾਏ ਸਟਾਰ
ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮਾ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Share the post "ਵਿਆਹ ਦਾ ਝਗੜਾ ਨਿਪਟਾਉਣ ਲਈ ਥਾਣੇਦਾਰ ਦੇ ਨਾਂ ’ਤੇ 20,000 ਰੁਪਏ ਲੈਂਦੀ ਮਨਮੀਤ ਕੌਰ ਗ੍ਰਿਫਤਾਰ"