Sunday, January 18, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਆਪ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ

Date:

spot_img

👉ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਕਿਸਾਨਾਂ, ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਲਈ 50% ਤੋਂ 80% ਤੱਕ ਸਬਸਿਡੀ ਲੈਣ ਦਾ ਮੌਕਾ
Punjab News:ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ’ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ।

ਇਹ ਵੀ ਪੜ੍ਹੋ ਮੋਗਾ ਪੁਲਿਸ ਵੱਲੋਂ 4 ਕਰੋੜ ਦੀ ਕੀਮਤ ਦੀਆਂ 12 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਤੇ ਸ਼ੀਸੀਆ ਬਰਾਮਦ

ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਜਮਾਂ ਕਰਵਾਈਆਂ ਜਾ ਸਕਦੀਆਂ ਹਨ।ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ  ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਉਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਜਮੀਨੀ ਵਿਵਾਦ ਨੂੰ ਲੈ ਕੇ ਮਲੋਟ ਇਲਾਕੇ ਦੇ ਨਾਮੀ ‘ਸਰਦਾਰ’ ਪਿਊ-ਪੁੱਤ ਦਾ ਗੋ+ਲੀਆਂ ਮਾਰ ਕੇ ਕ+ਤ.ਲ

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੀ.ਆਰ.ਐਮ. ਮਸ਼ੀਨਾਂ ਤੱਕ ਕਿਸਾਨਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕਰਦਿਆਂ ਸਾਰਿਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣਾ ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਸਬਸਿਡੀ ਸੀ.ਆਰ.ਐਮ. ਮਸ਼ੀਨਾਂ, ਜਿਨ੍ਹਾਂ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿੱਲ, ਬੇਲਰ, ਰੇਕ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ, ਪੈਡੀ ਸਟਰੀਟ ਚੌਪਰ/ਸ਼੍ਰੈਡਰ/ਮਲਚਰ, ਕ੍ਰੌਪ ਰੀਪਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਸ਼ਾਮਲ ਹਨ, ਉਤੇ ਉਪਲੱਬਧ ਹੋਵੇਗੀ।

ਇਹ ਵੀ ਪੜ੍ਹੋ ਮੋਹਾਲੀ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇ ਈ ਈ ਮੇਨਜ਼ ਵਿੱਚ ਸਫ਼ਲਤਾ ਦੇ ਝੰਡੇ ਗੱਡੇ

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਪੰਜਾਬ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਸਬਸਿਡੀ ‘ਤੇ 17,600 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 1,331 ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਸਥਾਪਿਤ ਕੀਤੇ ਸਨ। ਇਨ੍ਹਾਂ ਯਤਨਾਂ ਬਦੌਲਤ ਪਿਛਲੇ ਸੀਜ਼ਨ ਦੌਰਾਨ ਸਾਲ 2023 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ ਕੀਤੀ ਗਈ, ਜੋ ਸਾਲ 2023 ਵਿੱਚ ਰਿਪੋਰਟ ਹੋਏ 36,663 ਦੇ ਮੁਕਾਬਲੇ ਪਿਛਲੇ ਸਾਲ ਘਟ ਕੇ ਸਿਰਫ਼ 10,909 ਰਹਿ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਕਾਂਗਰਸ ਅਤੇ ਆਪ ਦੀ ਨੀਤੀਆਂ ਨੇ ਰੰਗਲੇ ਪੰਜਾਬ ਨੂੰ ਬਣਾਇਆ ਕੰਗਲਾ ਪੰਜਾਬ: ਨਾਇਬ ਸਿੰਘ ਸੈਣੀ

👉ਹੜ੍ਹ ਵਿੱਚ ਪ੍ਰਭਾਵਿਤਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ...

ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ

👉ਬਰਿੰਦਰ ਕੁਮਾਰ ਗੋਇਲ ਵੱਲੋਂ ਭਾਰਤੀ ਭੂ-ਵਿਗਿਆਨ ਸਰਵੇਖਣ ਅਤੇ ਪੰਜਾਬ...

Moga Mayor ਦੀ ਚੋਣ ਦਾ ਵੱਜਿਆ ਬਿਗੁਲ; 19 ਨੂੰ ਹੋਵੇਗੀ ਚੋਣ

Moga News: Moga ਨਗਰ ਨਿਗਮ ਦੇ Mayor ਦੀ ਚੋਣ...