spot_img
spot_img

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

Date:

spot_img

👉ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
👉ਵਿਰਾਸਤ ਦੀ ਸੰਭਾਲ ਅਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
Punjab News:ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪ੍ਰਾਜੈਕਟ ਦੀ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਨਿਰਧਾਰਤ ਸਮਾਂ ਸੀਮਾ ਅੰਦਰ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਵਿਲੱਖਣ ਸੱਭਿਆਚਾਰਕ ਪਛਾਣ ਨੂੰ ਸੰਭਾਲਣ ਦੀ ਦੂਰਅੰਦੇਸ਼ੀ ਸੋਚ ਨੂੰ ਸਾਕਾਰ ਕਰਦੀਆਂ ਹਨ।

ਇਹ ਵੀ ਪੜ੍ਹੋ  Minister Barinder Kumar Goyal ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਸੌਂਦ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਅਤੇ ਵਿਦੇਸ਼ ਦੇ ਸੈਲਾਨੀਆਂ ਤੱਕ ਪਹੁੰਚਾਉਣ ਲਈ ਸੈਰ ਸਪਾਟਾ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਦਾ ਤਜਰਬਾ ਹੋਰ ਬਿਹਤਰ ਹੋਵੇਗਾ, ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪ੍ਰਵੇਸ਼ ਦੁਆਰ ‘ਤੇ ਬਣਾਏ ਜਾ ਰਹੇ ਵਿਰਾਸਤੀ ਸੁਆਗਤ ਗੇਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਦਾਖਲ ਹੋਣ ਵਾਲੇ ਸੈਲਾਨੀਆਂ ਲਈ ਸ਼ਾਨਦਾਰ ਅਤੇ ਆਕਰਸ਼ਕ ਪ੍ਰਵੇਸ਼ ਦੁਆਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 8.30 ਕਰੋੜ ਰੁਪਏ ਦੀ ਲਾਗਤ ਵਾਲੇ ਮਲੋਟ ਕਰਾਫਟ ਕੋਰੀਡੋਰ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਇਹ ਪ੍ਰਾਜੈਕਟ ਪੰਜਾਬ ਦੀਆਂ ਰਵਾਇਤੀ ਕਲਾਵਾਂ ਨੂੰ ਉਤਸ਼ਾਹਿਤ ਕਰਨ, ਸਥਾਨਕ ਕਾਰੀਗਰਾਂ ਨੂੰ ਸਹਾਰਾ ਦੇਣ ਅਤੇ ਸੈਲਾਨੀਆਂ ਲਈ ਇੱਕ ਆਕਰਸ਼ਕ ਸੱਭਿਆਚਾਰਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।ਮੰਤਰੀ ਨੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਪ੍ਰਵੇਸ਼ ਦੁਆਰ ‘ਤੇ ਯਾਦਗਾਰੀ ਗੇਟ ਦੀ ਉਸਾਰੀ, ਸ਼ਹੀਦ ਊਧਮ ਸਿੰਘ ਮੈਮੋਰੀਅਲ ਮਿਊਜ਼ੀਅਮ ਦੇ ਵਿਸਥਾਰ ਅਤੇ ਆਡੀਟੋਰੀਅਮ ਦੀ ਉਸਾਰੀ ਲਈ 14.30 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਸੂਬੇ ਦੇ ਵਿਰਾਸਤੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।

ਇਹ ਵੀ ਪੜ੍ਹੋ  Bhagwant Mann Govt ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੀ ਹੈਰੀਟੇਜ ਸਟਰੀਟ ਦੇ ਵਿਕਾਸ ਅਤੇ ਸੁੰਦਰੀਕਰਨ ਲਈ 9 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਿਹਤਰ ਆਧਿਆਤਮਿਕ ਅਤੇ ਸੈਰ ਸਪਾਟਾ ਅਨੁਭਵ ਮਿਲੇਗਾ।ਕਪੂਰਥਲਾ ਜ਼ਿਲ੍ਹੇ ਦੀ ਕਾਂਜਲੀ ਵੈਟਲੈਂਡ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਜਾ ਰਹੇ ਈਕੋ ਟੂਰਿਜ਼ਮ ਐਕਸਪੀਰੀਅੰਸ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ ਗਈ, ਜਿਸ ਵਿੱਚ ਪੰਜ ਸਾਲਾਂ ਲਈ ਇਸ ਦਾ ਸੰਚਾਲਨ, ਰੱਖ-ਰਖਾਅ ਅਤੇ ਪ੍ਰਬੰਧਨ ਵੀ ਸ਼ਾਮਲ ਹੈ। ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਵਾਤਾਵਰਣ ਪੱਖੀ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਸ ਮਹੱਤਵਪੂਰਨ ਵੈਟਲੈਂਡ ਦੀ ਸੰਭਾਲ ਵੀ ਯਕੀਨੀ ਬਣਾਏਗਾ।ਸਮੇਂ ਸਿਰ ਪ੍ਰਾਜੈਕਟ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸੌਂਦ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ, ਕਿਸੇ ਵੀ ਰੁਕਾਵਟ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਸਾਰੀ ਤੇ ਵਿਕਾਸ ਕਾਰਜਾਂ ਵਿੱਚ ਉੱਚ ਗੁਣਵੱਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਬਿਹਤਰ ਸੈਰ ਸਪਾਟਾ ਸਹੂਲਤਾਂ ਦਾ ਲਾਭ ਮਿਲ ਸਕੇ।ਮੀਟਿੰਗ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਕੁਮਾਰ ਅਮਿਤ, ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

योजनाओं को समयबद्व ढंग से निर्धारित अवधि में करें पूरा- मुख्यमंत्री

👉 मंडी शैडों पर सौर ऊर्जा उपकरण लगाए जाएं 👉 गन्नौर मंडी...

Congress ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਿਹਾ ‘ਸਸਪੈਂਸ’ ਕੀਤਾ ਖ਼ਤਮ!

Punjab News: punjab congress ਵਿੱਚ ਮੁੱਖ ਮੰਤਰੀ ਦੇ ਚਿਹਰੇ...