Punjab News:ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – “ਸਾਡੇ ਬਜ਼ੁਰਗ ਸਾਡਾ ਮਾਣ ਹਨ” ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ ਕੇਂਦਰ ਤੋਂ ₹20,000 ਕਰੋੜ ਦੀ ਮੰਗ ‘ਤੇ ਅੜੀ ਪੰਜਾਬ ਸਰਕਾਰ, SDRF ਫੰਡ ਦੇ ਅੰਕੜਿਆਂ ਨੂੰ ਦੱਸਿਆ ‘ਗੁੰਮਰਾਹਕੁੰਨ’
ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ।ਡਾ. ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


