
ਕੈਬਨਿਟ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ
Mansa News:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਡੀ ਲੋਕ ਪ੍ਰਤੀਨਿਧਤਾ ਅਤੇ ਬੇਮਿਸਾਲ ਸੁਧਾਰਾਂ ਰਾਹੀਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਛੇ ਮੰਤਰੀਆਂ ਨੂੰ ਕੈਬਨਿਟ ਵਿੱਚ ਨੁਮਾਇੰਦਗੀ ਦਿੱਤੀ ਹੈ, ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕੀਤਾ ਹੈ ਅਤੇ ਅਨੁਸੂਚਿਤ ਜਾਤੀ ਸਕਾਲਰਸ਼ਿਪ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਹੈ।
ਇਹ ਵੀ ਪੜ੍ਹੋ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਜੁਟੀ: ਹਰਜੋਤ ਸਿੰਘ ਬੈਂਸ
ਬੁਢਲਾਡਾ ਦੇ ਗੁਰੂ ਨਾਨਕ ਕਾਲਜ ਵਿਖੇ ਡਾ. ਬੀ.ਆਰ. ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸਕਾਲਰਸ਼ਿਪ, ਆਸ਼ੀਰਵਾਦ ਸਕੀਮ, ਸਵੈ-ਰੁਜ਼ਗਾਰ ਲਈ ਸਹਾਇਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫਾਰਿਸ਼ ਅਤੇ ਪੈਸੇ ਤੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਸਦਕਾ ਆਮ ਘਰਾਂ ਦੇ ਯੋਗ ਤੇ ਕਾਬਲ ਬੱਚੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ।ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਸੰਬੋਧਨ ਕਰਦਿਆਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ, ਵਿਚਾਰਧਾਰਾ, ਸੰਘਰਸ਼ ਅਤੇ ਪ੍ਰਾਪਤੀਆਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵੱਲੋਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੀਤੇ ਅਣਥੱਕ ਯਤਨਾਂ ਦੇ ਰੂਬਰੂ ਕਰਵਾਇਆ।ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਮਾਜ ਵਿਚ ਕੁੱਝ ਵੱਖਰਾ ਕਰਨ ਵਾਲੀਆਂ ਸਖ਼ਸ਼ੀਅਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ ਤੇ ਡਾ. ਭੀਮ ਰਾਓ ਅੰਬੇਡਕਰ ਅਜਿਹੀ ਹੀ ਸਖਸ਼ੀਅਤ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਸਵੈ-ਰੁਜ਼ਗਾਰ ਲਈ ਕਰਜ਼ਾ ਸਕੀਮ ਅਤੇ ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਵਧਾਈ ਪੱਤਰ ਵੰਡੇ ਗਏ।
ਇਹ ਵੀ ਪੜ੍ਹੋ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕੀਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਮਾਰਕੀਟ ਕਮੇਟੀ ਬੋਹਾ ਰਣਜੀਤ ਸਿੰਘ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ, ਐਸ.ਪੀ. (ਐਚ) ਜਸਕੀਰਤ ਸਿੰਘ ਅਹੀਰ, ਡੀ.ਐਸ.ਪੀ. ਪ੍ਰਿਤਪਾਲ ਸਿੰਘ, ਕਾਲਜ ਪ੍ਰਿੰਸੀਪਲ ਨਰਿੰਦਰ ਸਿੰਘ, ਵਾਇਸ ਪ੍ਰਿੰਸੀਪਲ ਰੇਖਾ ਕਾਲੜਾ, ਪ੍ਰੋਫੈਸਰ ਗੁਰਦੀਪ ਸਿੰਘ ਢਿੱਲੋਂ ਤੋਂ ਇਲਾਵਾ ਕਾਲਜ ਦਾ ਸਟਾਫ, ਵਿਦਿਆਰਥੀ ਅਤੇ ਹੋਰ ਮੋਹਤਬਰ ਸਖਸ਼ੀਅਤਾਂ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




