ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

Date:

spot_img

👉ਕਿਸਾਨਾਂ ਨੇ ਸਾਲ 2026-27 ਦੇ ਸੀਜ਼ਨ ਦੌਰਾਨ 201 ਕਰੋੜ ਰੁਪਏ ਦੀ ਸਬਸਿਡੀ ਦੇ ਲਾਭ ਨਾਲ 22 ਹਜ਼ਾਰ ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਖ਼ਰੀਦੀਆਂ, ਮਸ਼ੀਨਾਂ ਦੀ ਖਰੀਦ ‘ਚ ਪਿਛਲੇ ਸਾਲ ਦੇ ਮੁਕਾਬਲੇ 73 ਫ਼ੀਸਦ ਵਾਧਾ ਦਰਜ: ਖੁੱਡੀਆਂ
Agriculture News:ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 1325.35 ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਹੈ, ਜਿਸ ਬਦੌਲਤ ਹੁਣ ਸੂਬੇ ਵਿੱਚ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਾਂ ਉਪਲਬਧ ਹਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫ਼ੀਸਦੀ ਕਮੀ ਆਈ ਹੈ—ਜੋ ਸਾਲ 2022 ਵਿੱਚ 49,922 ਮਾਮਲਿਆਂ ਤੋਂ ਘਟ ਕੇ ਸਾਲ 2025 ਵਿੱਚ ਮਹਿਜ਼ 5,114 ਰਹਿ ਗਈਆਂ।ਪਿਛਲੇ ਤਕਰੀਬਨ ਸਾਢੇ ਚਾਰ ਸਾਲਾਂ ਦੇ ਅੰਕੜੇ ਜਾਰੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਰਕਾਰ ਇਸ ਮੁਹਿੰਮ ਵਿੱਚ ਕੋਈ ਢਿੱਲ ਨਹੀਂ ਵਰਤ ਰਹੀ। ਸਾਲ 2026-27 ਦੇ ਸੀਜ਼ਨ ਲਈ ਕਿਸਾਨਾਂ ਨੇ ਲਗਭਗ 201 ਕਰੋੜ ਰੁਪਏ ਦੀ ਸਬਸਿਡੀ ਦਾ ਲਾਭ ਲੈਂਦਿਆਂ 22,763 ਸੀ.ਆਰ.ਐੱਮ. ਮਸ਼ੀਨਾਂ ਖ਼ਰੀਦ ਲਈਆਂ ਹਨ, ਜਿਸ ਨਾਲ ਪੰਜਾਬ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

ਇਹ ਪਿਛਲੇ ਸਾਲ ਦੌਰਾਨ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ 13,147 ਮਸ਼ੀਨਾਂ ਦੇ ਮੁਕਾਬਲੇ 67 ਫ਼ੀਸਦੀ ਦੇ ਵੱਡੇ ਵਾਧੇ ਨੂੰ ਦਰਸਾਉਂਦਾ ਹੈ।ਸ. ਖੁੱਡੀਆਂ ਨੇ ਕਿਹਾ, “ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ਇਹ ਯਕੀਨੀ ਬਣਾਇਆ ਹੈ ਕਿ ਵਿੱਤੀ ਤੰਗੀ ਕਾਰਨ ਕੋਈ ਵੀ ਕਿਸਾਨ ਵਾਤਾਵਰਣ-ਪੱਖੀ ਖੇਤੀ ਢੰਗ ਅਪਣਾਉਣ ਤੋਂ ਪਿੱਛੇ ਨਾ ਰਹੇ।” ਉਨ੍ਹਾਂ ਕਿਹਾ ਕਿ ਸਾਲ 2022-23 ਤੋਂ ਹੁਣ ਤੱਕ 1325 ਕਰੋੜ ਰੁਪਏ ਤੋਂ ਵੱਧ ਦੇ ਖ਼ਰਚ ਨਾਲ 94,000 ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਮੁਹੱਈਆ ਕਰਵਾਉਣਾ ਪੰਜਾਬ ਦੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਸਾਫ਼ ਤੇ ਸਵੱਛ ਵਾਤਾਵਰਣ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਮੁਹਿੰਮ ਦੇ ਸਾਲ-ਵਾਰ ਵੇਰਵੇ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 2022-23 ਦੌਰਾਨ 27,250 ਮਸ਼ੀਨਾਂ ਲਈ 279.96 ਕਰੋੜ ਰੁਪਏ, 2023-24 ਵਿੱਚ 13,179 ਮਸ਼ੀਨਾਂ ਲਈ 168.88 ਕਰੋੜ ਰੁਪਏ ਸਬਸਿਡੀ, 2024-25 ਵਿੱਚ 18,117 ਮਸ਼ੀਨਾਂ ਲਈ 259.81 ਕਰੋੜ ਰੁਪਏ ਅਤੇ 2025-26 ਦੌਰਾਨ 13,147 ਮਸ਼ੀਨਾਂ ਲਈ 415.7 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ।ਪਰਾਲੀ ਸਾੜਨ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਅਤੇ ਜਨਤਕ ਸਿਹਤ ਦੀ ਰਾਖੀ ਲਈ ਸਬਸਿਡੀ ‘ਤੇ ਮਿਲਣ ਵਾਲੀ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ।

ਇਹ ਵੀ ਪੜ੍ਹੋ 👉ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ,ਪਰ ਕੁਝ ਨਹੀਂ ਲੱਭ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਸਾਲ 2026-27 ਲਈ 22,000 ਤੋਂ ਵੱਧ ਮਸ਼ੀਨਾਂ ਦੀ ਸਮੇਂ ਸਿਰ ਖ਼ਰੀਦ ਨੇ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਇਸ ਮੰਤਵ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿਸਾਨਾਂ ਲਈ ਪਰਾਲੀ ਨੂੰ ਅੱਗ ਲਾਏ ਬਿਨਾਂ ਇਸਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਵਿੱਚ ਵਧੇਰੇ ਸਹਾਈ ਸਿੱਧ ਹੋਵੇਗਾ।ਸਰਕਾਰ ਦੀ ਕਿਸਾਨ-ਪੱਖੀ ਪਹੁੰਚ ‘ਤੇ ਜ਼ੋਰ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਮਰੱਥ ਬਣਾਉਣ ਲਈ ਕਸਟਮ ਹਾਇਰਿੰਗ ਸੈਂਟਰ (ਸੀ.ਐੱਚ.ਸੀ.) ਦੇ 75 ਫ਼ੀਸਦੀ ਫੰਡ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀਏਸੀਐਸ) ਲਈ ਰਾਖਵੇਂ ਰੱਖੇ ਗਏ ਹਨ, ਜਦਕਿ ਵਿਆਪਕ ਆਈ.ਈ.ਸੀ. ਮੁਹਿੰਮ ਤਹਿਤ ਬਾਇਓ-ਡੀਕੰਪੋਜ਼ਰ ਦੀ ਵਰਤੋਂ ਲਈ 6 ਕਰੋੜ ਰੁਪਏ ਰੱਖੇ ਗਏ ਹਨ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਨਿਰਧਾਰਤ ਵੰਡ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਕਿਸਾਨਾਂ ਲਈ ਇਨ-ਸੀਟੂ (ਖੇਤ ਵਿੱਚ ਹੀ) ਅਤੇ ਐਕਸ-ਸੀਟੂ (ਖੇਤ ਤੋਂ ਬਾਹਰ) ਪਰਾਲੀ ਪ੍ਰਬੰਧਨ ਮਸ਼ੀਨਰੀ ਤੱਕ ਪਹੁੰਚ ਆਸਾਨ ਹੋਈ ਹੈ। ਇਸ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ ਕਿਉਂਕਿ ਇਸ ਸਾਲ 846 ਪੀ.ਏ.ਸੀ.ਐਸ. ਨੂੰ 3,247 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਕਿ ਪਿਛਲੇ ਸਾਲ 300 ਪੀ.ਏ.ਸੀ.ਐਸ. ਨੂੰ ਦਿੱਤੀਆਂ ਗਈਆਂ 1,262 ਮਸ਼ੀਨਾਂ ਦੇ ਮੁਕਾਬਲੇ ਵੱਡੇ ਵਾਧੇ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਦੂਜੇ ਦਿਨ ਰੋਚਕ ਮੁਕਾਬਲੇ

👉ਬਠਿੰਡਾ, ਫ਼ਤਹਿਗੜ੍ਹ ਸਾਹਿਬ, ਅੰਮ੍ਰਿਤਸਰ ਅਤੇ ਸੰਗਰੂਰ ਕੁਆਰਟਰ ਫਾਈਨਲ ਵਿੱਚ...