ਪੰਜਾਬ ਕੈਬਨਿਟ ਦੇ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਤਜਵੀਜ਼ ਨੂੰ ਦਿੱਤੀ ਮਨਜ਼ੂਰੀ
Punjab News:ਭਗਵੰਤ ਮਾਨ ਦੀ ਅਗਵਾਈ ਹੇਠਲੀ ਆਪ ਸਰਕਾਰ ਨੇ ਸੂਬੇ ਦੇ 50 ਸਾਲ ਤੋਂ ਵੱਧ ਨਾਗਰਿਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਫੈਸਲੇ ਦੀ ਜਾਣਕਾਰੀ ਦਿੰਦਿਆਂ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਯਾਤਰਾ ਦਾ ਸਾਰਾ ਖਰਚਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ, ਜਿਸ ਵਿੱਚ ਏਅਰ-ਕੰਡੀਸ਼ਨਡ ਯਾਤਰਾ, ਆਰਾਮਦਾਇਕ ਰਿਹਾਇਸ਼ ਅਤੇ ਖਾਣ-ਪੀਣ ਦੀ ਵਿਵਸਥਾ ਆਦਿ ਸਹੂਲਤਾਂ ਹੋਣਗੀਆਂ।
ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ
ਯਾਤਰਾ ਨੂੰ ਯਾਦਗਾਰ ਬਣਾਉਣ ਲਈ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਯਾਦ-ਚਿੰਨ੍ਹ ਵਜੋਂ ਤੋਹਫ਼ਾ ਵੀ ਦਿੱਤਾ ਜਾਵੇਗਾ। ਇਸਦੇ ਲਈ ਪੰਜਾਬ ਸਰਕਾਰ ਨੇ 100 ਕਰੋੜ ਦੇ ਫੰਡ ਅਲਾਟ ਕੀਤੇ ਹਨ। ਵਿਤ ਮੰਤਰੀ ਨੇ ਦੱਸਿਆ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਨਾਗਰਿਕ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਹ ਯੋਜਨਾ ਹਰੇਕ ਜਾਤੀ, ਧਰਮ, ਆਮਦਨ ਅਤੇ ਖੇਤਰਾਂ ਦੇ ਲੋਕਾਂ ਲਈ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਦੇ ਲੋਕ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।
ਇਹ ਵੀ ਪੜ੍ਹੋ ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ
ਸ: ਚੀਮਾ ਨੇ ਦਸਿਆ ਕਿ ਯਾਤਰਾ ਦਾ ਉਦੇਸ਼ ਸੂਬੇ ਦੀ ਅਮੀਰ ਅਧਿਆਤਮਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਮੂਰਤੀਮਾਨ ਕਰਨਾ ਹੈ ਅਤੇ ਇਸ ਵਿੱਚ ਸਾਰੇ ਪ੍ਰਮੁੱਖ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ ਸ਼ਾਮਲ ਹੋਣਗੀਆਂ। ਯਾਤਰਾ ਦੌਰਾਨ ਸਤਿਸੰਗ ਅਤੇ ਕੀਰਤਨ ਆਦਿ ਧਾਰਮਿਕ ਸਰਗਰਮੀਆਂ ਵੀ ਹੋਣਗੀਆਂ। ਯਾਤਰਾ ਮੁਕੰਮਲ ਹੋਣ ਤੋਂ ਬਾਅਦ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਵੇਗਾ। ਸ: ਚੀਮਾ ਨੇ ਦਸਿਆ ਕਿ ਤੀਰਥ ਯਾਤਰਾ ਤੇ ਜਾਣ ਵਾਲਿਆਂ ਲਈ ਰਜਿਸਟਰੇਸ਼ਨ ਅਪ੍ਰੈਲ ਦੇ ਆਖਰੀ ਹਫ਼ਤੇ ਸ਼ੁਰੂ ਹੋਵੇਗੀ ਅਤੇ ਯਾਤਰਾ ਮਈ ਵਿੱਚ ਸ਼ੁਰੂ ਹੋਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮਾਨ ਸਰਕਾਰ 50 ਸਾਲ ਤੋਂ ਵੱਡੀ ਉਮਰ ਦੇ ਲੋਕਾਂ ਨੂੰ ਕਰਵਾਏਗੀ ਧਾਰਮਿਕ ਸਥਾਨਾਂ ਦੀ ਯਾਤਰਾ"