👉ਸਬਸਿਡੀ ਮਾਡਲ ਨੇ ਕਿਸਾਨਾਂ ਦਾ ਭਰੋਸਾ ਜਿੱਤਿਆ; ਪਿਛਲੇ ਸਾਉਣੀ ਸ਼ੀਜਨ ਵਿੱਚ ਨਰਮੇ ਹੇਠ ਰਕਬੇ ਵਿੱਚ ਹੋਇਆ ਸੀ 19 ਫੀਸਦ ਵਾਧਾ: ਖੁੱਡੀਆਂ
👉ਆਨਲਾਈਨ ਐਪਲੀਕੇਸ਼ਨਾਂ ਲਈ ਪੋਰਟਲ ਖੋਲ੍ਹਿਆ: ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਲੈਣ ਲਈ ਪੱਕੇ ਬਿੱਲ ਸਮੇਤ ਪ੍ਰਮਾਣਿਤ ਬੀਜ ਖਰੀਦਣ ਦੀ ਅਪੀਲ
👉ਖੇਤੀਬਾੜੀ ਮੰਤਰੀ ਵੱਲੋਂ ਫੀਲਡ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਪੋਰਟਲ ਤੱਕ ਕਿਸਾਨਾਂ ਦੀ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼
Punjab News: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 87 ਪ੍ਰਵਾਨਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੀਆਂ ਚਾਰ ਕਿਸਮਾਂ – ਐਲ.ਡੀ.1019, ਐਲ.ਡੀ.949, ਐਫ.ਡੀ.ਕੇ.124 ਅਤੇ ਪੀ.ਬੀ.ਡੀ.88 ਵਿੱਚੋਂ ਕਿਸੇ ਵੀ ਕਿਸਮ ਦੀ ਚੋਣ ਕਰਨ ਵਾਲੇ ਕਿਸਾਨਾਂ ਲਈ ਬੀਜ ਲਾਗਤ ਦਾ ਲਗਭਗ ਇੱਕ ਤਿਹਾਈ ਹਿੱਸੇ ਦੀ ਲਾਗਤ ਦੀ ਸਬਸਿਡੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ ਜੈਤੋ ਥਾਣੇ ਦਾ ਹੌਲਦਾਰ ਕਾਰ ਛੱਡਣ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਸਬਸਿਡੀ ਮਾਡਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਪਿਛਲੇ ਸਾਉਣੀ ਸੀਜ਼ਨ ਵਿੱਚ, ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ 19 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਸੀ, ਜਿਸ ਨਾਲ ਇਹ ਰਕਬਾ ਸਾਉਣੀ 2024 ਦੇ 1 ਲੱਖ ਹੈਕਟੇਅਰ ਦੇ ਮੁਕਾਬਲੇ ਸਾਉਣੀ 2025 ਵਿੱਚ ਵਧ ਕੇ 1.19 ਲੱਖ ਹੈਕਟੇਅਰ ਹੋ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਉਣੀ 2026 ਲਈ 1.25 ਲੱਖ ਹੈਕਟੇਅਰ ਨੂੰ ਨਰਮੇ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਰੱਖਿਆ ਹੈ।”ਕਪਾਹ ਨੂੰ “ਚਿੱਟਾ ਸੋਨਾ” ਕਰਾਰ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੇ ਝੋਨੇ ਦੀ ਥਾਂ ਹੋਰ ਫਸਲਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਐਪਲੀਕੇਸ਼ਨ ਪੋਰਟਲ 20 ਅਪ੍ਰੈਲ ਤੋਂ ਖੋਲ੍ਹਿਆ ਗਿਆ ਹੈ।
ਇਹ ਵੀ ਪੜ੍ਹੋ CM Bhagwant Mann ਦਾ AAP ਦੇ ਬਾਗੀ ਸੰਸਦ ਮੈਂਬਰਾਂ ‘ਤੇ ਮਸਾਲੇਦਾਰ ਤੰਜ਼…
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਰਜਿਸਟਰਡ ਡੀਲਰਾਂ ਤੋਂ ਪ੍ਰਮਾਣਿਤ ਬੀਜ ਖਰੀਦਣ ਅਤੇ ਅਰਜ਼ੀਆਂ ਜਮ੍ਹਾਂ ਕਰਨ ਸਮੇਂ ਪੱਕੇ ਬਿੱਲ ਅਪਲੋਡ ਕਰਨ। ਤਸਦੀਕ ਉਪਰੰਤ 33 ਫ਼ੀਸਦ ਸਬਸਿਡੀ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ।ਇਹ ਪਹਿਲ ਕਿਸਾਨਾਂ ਨੂੰ ਵਿੱਤੀ ਰਾਹਤ ਦੇ ਨਾਲ ਨਾਲ ਹੋਰ ਲਾਭ ਵੀ ਪ੍ਰਦਾਨ ਕਰੇਗੀ। ਇਹ ਕਿਸਾਨਾਂ ਨੂੰ ਵਿਗਿਆਨਕ ਤੌਰ ‘ਤੇ ਸਿਫ਼ਾਰਸ਼ ਕੀਤੀਆਂ, ਉੱਚ ਉਤਪਾਦਨ ਵਾਲੀਆਂ ਨਰਮੇ ਤੇ ਕਪਾਹ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਦੇਸੀ ਕਪਾਹ ਅਤੇ ਪੀਏਯੂ-ਪ੍ਰਵਾਨਿਤ ਬੀਟੀ ਹਾਈਬ੍ਰਿਡ ਨਰਮੇ ਦੇ ਬੀਜਾਂ ਉੱਤੇ ਸਬਸਿਡੀ ਨਾਲ ਪੰਜਾਬ ਨੂੰ ਆਪਣੀ ਰਵਾਇਤੀ ਕਪਾਹ ਪੱਟੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਬਸਿਡੀ ਸਕੀਮ, ਜਿਸ ਨਾਲ ਪਿਛਲੇ ਸੀਜ਼ਨ ਵਿੱਚ ਨਰਮੇ ਹੇਠ ਰਕਬੇ ਵਿੱਚ ਵਾਧਾ ਦਰਜ ਕੀਤਾ ਗਿਆ ਸੀ, ਨਾਲ ਖਰਚਿਆਂ ਵਿੱਚ ਕਾਫ਼ੀ ਕਮੀ ਆਉਣ ਅਤੇ ਖਾਸ ਕਰਕੇ ਨਰਮਾ ਪੱਟੀ ਵਾਲੇ ਮਾਲਵਾ ਖਿੱਤੇ ਵਿੱਚ ਇਸ ਦਾ ਹੋਰ ਵਿਸਥਾਰ ਹੋਣ ਦੀ ਉਮੀਦ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਹਰੇਕ ਯੋਗ ਕਿਸਾਨ ਲਈ ਆਨਲਾਈਨ ਪੋਰਟਲ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਉਤਪਾਦਕ ਜਾਣਕਾਰੀ ਜਾਂ ਡਿਜੀਟਲ ਪਹੁੰਚ ਦੀ ਘਾਟ ਕਾਰਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।ਸ. ਖੁੱਡੀਆਂ ਨੇ ਕਿਹਾ ਕਿ ਮਜ਼ਬੂਤ ਗੁਣਵੱਤਾ ਵਾਲੇ ਬੀਜ ਪ੍ਰਦਾਨ ਕਰਕੇ ਪੰਜਾਬ ਵੱਲੋਂ ਉਤਪਾਦਕਤਾ ਅਤੇ ਮੁਨਾਫ਼ਾ ਦੋਵਾਂ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਹਰੇਕ ਕਪਾਹ ਤੇ ਨਰਮਾ ਉਤਪਾਦਕ ਨੂੰ ਪੋਰਟਲ ‘ਤੇ ਜਲਦੀ ਅਰਜ਼ੀਆਂ ਦੇਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




