ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

Date:

spot_img

👉ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਹਰਪਾਲ ਸਿੰਘ ਚੀਮਾ
👉3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਉਪਰੰਤ ਹੋਣਗੇ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ
👉4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ; 6 ਦਸੰਬਰ ਨੂੰ ਪੈਣਗੇ ਭੋਗ
Chandigarh News: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੀਤਾ।ਪੰਜਾਬ ਭਵਨ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿਸ਼ਾਲ ਧਾਰਮਿਕ ਜਲੂਸਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬਸਾਂਝੇ ਸੰਦੇਸ਼ ਅਤੇ ਪਵਿੱਤਰ ਬਾਣੀ ਦਾ ਪ੍ਰਸਾਰ ਕਰਨਾ ਹੈ, ਤਾਂ ਜੋ ਅਗਲੇ ਸਾਲ ਫਰਵਰੀ ਵਿੱਚ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਸੂਤਰ ਵਿੱਚ ਪਰੋਇਆ ਜਾ ਸਕੇ।

ਇਹ ਵੀ ਪੜ੍ਹੋ  ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਭਰ ਵਿੱਚ ਪਹਿਲਾਂ ਤੋਂ ਚੱਲ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਲ ਸ਼ੁਰੂ ਕੀਤੇ ਗਏ ਰੋਡਮੈਪ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਫਲਸਫੇ ਅਤੇ ਸਿੱਖਿਆਵਾਂ ਦੇ ਪ੍ਰਚਾਰ ਲਈ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਦੱਸਿਆ, “ਇਨ੍ਹਾਂ ਬਹੁ-ਪੱਖੀ ਉਪਰਾਲਿਆਂ ਵਿੱਚ ਪ੍ਰਭਾਵਸ਼ਾਲੀ ਡਰੋਨ ਸ਼ੋਅ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਅਕਾਦਮਿਕ ਸੈਮੀਨਾਰ, ਸਕੂਲਾਂ ਵਿੱਚ ਲੇਖ ਮੁਕਾਬਲੇ, ਗੁਰੂ ਸਾਹਿਬ ਦੀ ਪਵਿੱਤਰ ਬਾਣੀ ‘ਤੇ ਵਿਚਾਰ-ਚਰਚਾਵਾਂ ਅਤੇ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਲਗਾਤਾਰ ਕੀਰਤਨ ਦਰਬਾਰ ਸ਼ਾਮਲ ਹਨ, ਤਾਂ ਜੋ ਸੰਗਤ ਨੂੰ ਗੁਰੂ ਸਾਹਿਬ ਦੀਆਂ ਇਲਾਹੀ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ।”ਅੱਜ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਤੈਅ ਕੀਤੇ ਗਏ ਰੂਟਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ, “ਪਹਿਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਪਵਿੱਤਰ ਸ਼ਹਿਰ ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋਵੇਗੀ ਅਤੇ ਕਾਨਪੁਰ, ਦਿੱਲੀ, ਅੰਬਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਰੂਪਨਗਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।”

ਇਹ ਵੀ ਪੜ੍ਹੋ  ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਉਨ੍ਹਾਂ ਕਿਹਾ, “ਦੂਜੀ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਰਵਾਨਾ ਹੋਵੇਗੀ, ਜੋ ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਗੜ੍ਹਸ਼ੰਕਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੇਗੀ।”ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ, “ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ ਬਰਨਾਲਾ, ਮਾਨਸਾ, ਲਹਿਰਾਗਾਗਾ, ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮੋਰਿੰਡਾ ਅਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ।”ਉਨ੍ਹਾਂ ਦੱਸਿਆ ਕਿ, “ਚੌਥੀ ਸ਼ੋਭਾ ਯਾਤਰਾ 30 ਨਵੰਬਰ ਨੂੰ ਗੁਆਂਢੀ ਸੂਬੇ ਜੰਮੂ ਤੋਂ ਸ਼ੁਰੂ ਹੋ ਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਰਾਹੀਂ ਹੁੰਦੀ ਹੋਈ ਦੂਜੀਆਂ ਸ਼ੋਭਾ ਯਾਤਰਾਵਾਂ ਨਾਲ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।”ਵਿੱਤ ਮੰਤਰੀ ਨੇ ਅੱਗੇ ਕਿਹਾ, “ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਤੋਂ ਬਾਅਦ, ਮੁੱਖ ਧਾਰਮਿਕ ਸਮਾਗਮਾਂ ਦੀ ਰਸਮੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ।”ਉਨ੍ਹਾਂ ਦੱਸਿਆ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਵਿਰਾਸਤ ਨੂੰ ਸਮਰਪਿਤ ਇਨ੍ਹਾਂ ਸ਼ਰਧਾਮਈ ਸਮਾਗਮਾਂ ਦੇ ਪਹਿਲੇ ਪੜਾਅ ਦੀ ਸਮਾਪਤੀ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਵੇਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MRSPTU ਵਿਖੇ ਵਿਸ਼ਵ ਓਜ਼ੋਨ ਦਿਵਸ ਨੂੰ ਸਮਰਪਿਤ ਮਾਹਿਰ ਲੈਕਚਰ ਅਤੇ ਪੋਸਟਰ ਮੁਕਾਬਲੇ ਦਾ ਆਯੋਜਨ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

Amritsar ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

👉ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ...