Chandigarh News: ਸੂਬੇ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅੱਜ ਬੁੱਧਵਾਰ ਨੂੰ ਵਧੇ ਹੋਏ ਡੀਏ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਫੈਸਲਾ ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਫੈਸਲੇ ਤਹਿਤ ਮੁਲਾਜ਼ਮਾਂ ਦਾ ਡੀਏ 42 ਫੀਸਦੀ ਤੋਂ ਵਧਾ ਕੇ 50 ਫੀਸਦੀ ਕੀਤਾ ਗਿਆ ਸੀ। 8 ਫੀਸਦੀ ਵਧੇ ਹੋਏ ਇਸ ਡੀਏ ਨੂੰ 4-4 ਫੀਸਦੀ ਦੀਆਂ ਦੋ ਕਿਸਤਾਂ ਦੇ ਵਿੱਚ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਵਧੇ ਹੋਏ ਇਸ ਡੀਏ ਦੀ ਪਹਿਲੀ ਕਿਸ਼ਤ ਸਤੰਬਰ ਮਹੀਨੇ ਦੀ ਤਨਖਾਹ ਦੇ ਨਾਲ ਜਾਰੀ ਕੀਤੀ ਜਾਵੇਗੀ। ਜਦੋਂ ਕਿ ਦੂਜੇ ਅਕਤੂਬਰ ਮਹੀਨੇ ਦੀ ਤਨਖਾਹ ਦੇ ਨਾਲ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




